Breaking
Fri. Mar 28th, 2025

ਲੋਕ ਸਭਾ ਚੋਣਾਂ-2024 ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ – ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ – ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, 2 ਅਪ੍ਰੈਲ 2024-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲੋਕ ਸਭਾ ਚੋਣਾਂ-2024 ਲਈ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਤੇ ਐਸ.ਐਸ.ਪੀ. ਜਲੰਧਰ ਦਿਹਾਤੀ ਅੰਕੁਰ ਗੁਪਤਾ ਵੀ ਉਨਾਂ ਦੇ ਨਾਲ ਸਨ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਸਟੇਟ ਪਟਵਾਰ ਸਕੂਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡ, ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿਖੇ ਬਣਾਏ ਜਾ ਰਹੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਤੇ ਵਿਸ਼ੇਸ਼ ਕਰਕੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਭਾਰਤ ਚੋਣ ਕਮਿਸ਼ਨ ਦੇ ਮਾਪਦੰਡਾਂ ਅਨੁਸਾਰ ਗਿਣਤੀ ਕੇਂਦਰਾਂ ਵਿਖੇ ਸੁਰੱਖਿਆ, ਡਿਊਟੀ ਉੱਪਰ ਸਟਾਫ਼ ਦੀ ਤਾਇਨਾਤੀ, ਈ.ਵੀ.ਐਮਜ਼ ਦੀ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਯਕੀਨੀ ਬਣਾਏ ਜਾਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲੋਕ ਸਭਾ 2024 ਲਈ ਵੋਟਾਂ ਪੈਣ ਉਪਰੰਤ ਇਨ੍ਹਾਂ ਸਟਰਾਂਗ ਰੂਮਾਂ ਵਿੱਚ ਈ.ਵੀ.ਐਮਜ਼. ਅਤੇ ਵੀ.ਵੀ.ਪੈਟਸ ਮਸ਼ੀਨਾਂ ਨੂੰ ਬਹੁਪਰਤੀ ਸੁਰੱਖਿਆ ਘੇਰੇ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮਾਂ ’ਤੇ ਬਾਜ਼ ਅੱਖ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾ ਰਹੇ ਹਨ, ਜਿਨ੍ਹਾਂ ਨੂੰ ਕੇਂਦਰੀ ਕੰਟਰੋਲ ਸੈਂਟਰ ਨਾਲ ਜੋੜਿਆ ਜਾਵੇਗਾ।

ਉਨ੍ਹਾਂ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਸਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ।

ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣਾਂ ਸਬੰਧੀ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਇਆ ਜਾਵੇ।

ਉਨ੍ਹਾਂ ਕਿਹਾ ਕਿ ਚੋਣ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *