ਚੰਡੀਗੜ੍ਹ , 14 ਅਪ੍ਰੈਲ 2024 – ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਦੇ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਜਿਸ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI