ਕਾਂਗਰਸ ਨੂੰ ਅੱਜ ਉਸ ਵੇਲੇ ਦੋਰਾ ਝਟਕਾ ਲੱਗਿਆ ਜਦੋਂ ਕਰਮਜੀਤ ਕੌਰ ਚੌਧਰੀ ਤੇ ਤੇਜਿੰਦਰ ਸਿੰਘ ਬਿੱਟੂ ਅੱਜ ਭਾਜਪਾ ਦੇ ਦਿੱਲੀ ਹੈਡ ਕੁਆਰਟਰ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿਕਰਯੋਗ ਹੈ ਕਿ ਯੋਗ ਕਰਮਜੀਤ ਕੌਰ ਚੌਧਰੀ ਜਲੰਧਰ ਲੋਕ ਸਭਾ ਹਲਕੇ ਤੋਂ ਜਿਮਨੀ ਚੋਣ ਲੜ ਚੁੱਕੇ ਹਨ।
ਪੰਜਾਬ ਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਡਬਲ ਝਟਕਾ ਲੱਗਾ ਸਾਬਕਾ ਐਮਪੀ ਮਹਿਰੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਤੇ ਤੇਜਿੰਦਰ ਸਿੰਘ ਬਿੱਟੂ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਤੇ ਪਾਰਟੀ ਜਨਰਲ ਸਕੱਤਰ ਵਿਨੋਦ ਤਾੜਵੇ ਨੇ ਦੋਵਾਂ ਦਾ ਭਾਜਪਾ ਵਿੱਚ ਸਵਾਗਤ ਕੀਤਾ ਕਰਮਜੀਤ ਕੌਰ ਚੌਧਰੀ ਜਲੰਧਰ ਲੋਕ ਸਭਾ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ ਅੱਜ ਭਾਜਪਾ ਤੇ ਦਿੱਲੀ ਹੈਡਕੁਾਰਟਰ ਵਿਖੇ ਭਾਜਪਾ ਜੁਆਇਨ ਕੀਤੀ ਜ਼ਿਕਰ ਯੋਗ ਹੋਇਆ ਕਿ ਕਰਮਜੀਤ ਕੌਰ ਚੌਧਰੀ ਜਲੰਧਰ ਲੋਕ ਸਭਾ ਹਲਕੇ ਤੋਂ ਜਿਮਨੀ ਚੋਣ ਲੜ ਚੁੱਕੇ ਹਨ। ਤੇ ਉੱਥੇ ਹੀ ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਚ ਸ਼ਾਮਿਲ ਹੋਏ ਬਿੱਟੂ ਗਾਂਧੀ ਪਰਿਵਾਰ ਦੇ ਬੇਹਦ ਕਰੀਬੀ ਮੰਨੇ ਜਾਂਦੇ ਸਨ ਉਹ ਅੱਜ ਦਿੱਲੀ ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਚ ਭਾਜਪਾ ਚ ਸ਼ਾਮਿਲ ਹੋਏ। ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿਲ ਵੀ ਉਹਨਾਂ ਦੇ ਨਾਲ ਮੌਜੂਦ ਸਨ। ਬਿੱਟੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹ। ਬਿੱਟੂ ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਇੱਕ ਵਾਰ ਚੋਣ ਲੜ ਚੁੱਕੇ ਹਨ। ਬਿੱਟੂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਚ ਕਿਤੇ ਨਜ਼ਰ ਨਹੀਂ ਆ ਰਹੇ ਸੀ। ਤੇ ਅੱਜ ਉਹਨਾਂ ਵੱਲੋਂ ਭਾਜਪਾ ਜੁਆਇਨ ਕਰਨ ਨਾਲ ਸਥਿਤੀ ਸਾਫ ਹੋ ਗਈ ਹੈ।