ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਅੱਜ ਕਾਂਗਰਸ ਦਾ ਹੱਥ ਛੱਡ ਕੇ ਅਕਾਲੀ ਦਲ ਦੇ ਹੋ ਸਕਦੇ ਹਨ। ਉਹ ਲੋਕ ਸਭਾ ਹਲਕਾ ਜਲੰਧਰ ਤੋਂ ਟਿਕਟ ਦੇ ਦਾਵੇਦਾਰ ਸਨ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਦਿੱਤੀ ਹੈ ਪਤਾ ਲੱਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ 2 . 30 ਵਜੇ ਮਹਿੰਦਰ ਸਿੰਘ ਕੇਪੀ ਦੇ ਜਲੰਧਰ ਵਿਚ ਸਥਿਤ ਘਰ ਪੁੱਜ ਰਹੇ ਨੇ ਜਲੰਧਰ ਵਿੱਚ ਜਿੱਥੇ ਉਹ ਕੇਪੀ ਨੂੰ ਅਕਾਲੀ ਦਲ ਚ ਸ਼ਾਮਿਲ ਕਰਾਉਣਗੇ। ਜੇਕਰ ਮਹਿੰਦਰ ਸਿੰਘ ਕੇ ਪੀ ਅਕਾਲੀ ਦਲ ਚ ਸ਼ਾਮਿਲ ਹੋ ਜਾਂਦੇ ਆ ਤਾਂ ਉਹ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ।ਕੇਪੀ ਦੇ ਅਕਾਲੀ ਦਲ ਚ ਸ਼ਾਮਿਲ ਹੋਣ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੀਆਂ ਮੁਸ਼ਕਿਲਾਂ ਜਰੂਰ ਵੱਧ ਸਕਦੀਆਂ ਹਨ ਕਿਉਂਕਿ ਕੇਪੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਹਨ ਉੱਥੇ ਹੀ ਪਹਿਲਾਂ ਹੀ ਚੌਧਰੀ ਪਰਿਵਾਰ ਸਾਬਕਾ ਸਾਂਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਧਰਮ ਪਤਨੀ ਕਰਮਜੀਤ ਕੌਰ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੀ ਹੈ ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੇ ਹਨ ਜਦੋਕਿ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣਾ ਬਾਕੀ ਹੈ।