ਦੂਸਰੀ ਸੂਚੀ ਜਾਰੀ ਕੀਤੀ ਸ਼੍ਰੋਮਣੀ ਅਕਾਲੀ ਦਲ ਵੱਲੋ
ਜਲੰਧਰ, 22 ਅਪ੍ਰੈਲ 2024- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਮਾਨ ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।