ਚੰਡੀਗੜ੍ਹ, 1 ਮਈ- ਅੱਜ ਕਾਂਗਰਸ ਨੂੰ ਸੰਗਰੂਰ ਹਲਕੇ ਵਿੱਚ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋ ਸਾਬਕਾ ਵਿਧਾਇਕ ਅਤੇ ਜ਼ਿਲਾ ਪ੍ਰਧਾਨ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਦਲਵੀਰ ਗੋਲਡੀ ਨੇ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ 2022 ਦੀ ਵਿਧਾਨ ਸਭਾ ਵਿਚ ਚੋਣ ਲੜੀ ਸੀ। ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਅੱਜ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਦੀ ਮੌਜੂਦਗੀ ਵਿੱਚ ਸ਼ਾਮਿਲ ਹੋ ਗਏ।
ਜਿਕਰਯੋਗ ਹੈ ਕਿ ਹਲਕਾ ਸੰਗਰੂਰ ਤੋਂ ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਟੱਕਰ ਦੇਣ ਲਈ ਉਮੀਦਵਾਰ ਸੁਖਪਾਲ ਸਿੰਘ ਖਹਿਰੇ ਨੂੰ ਬਣਾਇਆ ਸੀ ਜਿਸ ਤਰਾਂ ਕਾਂਗਰਸ ਛੱਡ ਕੇ ਗੋਲਡੀ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਹਨ ਉਸ ਤੋਂ ਲੱਗਦਾ ਕਿ ਕਾਂਗਰਸ ਲਈ ਲੜਾਈ ਸਖਤ ਹੋ ਗਈ ਹੈ। ਨਤੀਜਾ ਕੁਝ ਵੀ ਹੋ ਸਕਦਾ ਹੈ।