Breaking
Thu. Mar 27th, 2025

ਆਟੋ ਚਾਲਕ ਸਮਾਜ ਦਾ ਮਹੱਤਵਪੂਰਨ ਅੰਗ-ਸ. ਚੰਨੀ

ਸਰਕਾਰ ਦੀ ਲੋਕ ਭਲਾਈ ਸਕੀਮਾ ਪ੍ਰਤੀ ਜਾਗਰੂਕ ਕਰਨ ਤੇ ਲਾਭ ਦਿਵਾਉਣ ਲਈ ਯਤਨ ਕੀਤੇ ਜਾਣਗੇ


ਜਲੰਧਰ, 11 ਮਈ 2024- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਆਟੋ ਯੂਨੀਅਨ ਦੇ ਨਾਲ ਮੀਟਿੰਗ ਕੀਤੀ ਤੇ ਉੱਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਟੋ ਚਾਲਕ ਵੀ ਸਾਡੀ ਜ਼ਿੰਦਗੀ ਦਾ ਵੱਡਾ ਹਿੱਸਾ ਹਨ ਕਿਉਂਕਿ ਇਹ ਸਾਨੂੰ ਆਪਣੀਆਂ ਮੰਜਿਲਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਕੰਮ ਕਰਦੇ ਹਨ।ਉਹਨਾਂ ਕਿਹਾ ਕਿ ਗਰੀਬ ਤੇ ਮੱਧਮ ਵਰਗ ਦੇ ਲੋਕਾਂ ਲਈ ਆਟੋ ਹੀ ਇੱਕ ਅਜਿਹਾ ਸਾਧਨ ਹੈ ਜਿਸਦੇ ਜ਼ਰੀਏ ਘੱਟ ਖ਼ਰਚੇ ਵਿੱਚ ਆਪਣੀ ਮੰਜਿਲ ਤੇ ਪਹੁੰਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਆਟੋ ਚਾਲਕਾਂ ਦੀਆਂ ਵੀ ਵੱਡੀਆਂ ਸਮੱਸਿਆਵਾਂ ਹਨ ਤੇ ਰੋਜ਼ਾਨਾ ਮੇਹਨਤ ਕਰਕੇ ਰੋਜ਼ੀ ਰੋਟੀ ਕਮਾਉਣ ਵਾਲੇ ਇੰਨਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਹੱਲ ਕਰਵਾਉਣਾ ਵੀ ਜ਼ਰੂਰੀ ਹੈ ਕਿਉਂ ਕਿ ਇਹ ਵੀ ਸਮਾਜ ਦਾ ਇੱਕ ਮਹੱਤਵਪੂਰਨ ਅੰਗ ਹਨ। ਉਹਨਾਂ ਕਿਹਾ ਕਿ ਕੁੱਝ ਸਰਕਾਰੀ ਕਰਮਚਾਰੀ ਇੰਨਾਂ ਆਟੋ ਚਾਲਕਾਂ ਨਾਲ ਧੱਕਾ ਕਰਦੇ ਹਨ ਤੇ ਘੱਟ ਪੜੇ ਲਿਖੇ ਹੋਣ ਕਾਰਨ ਇੰਨਾਂ ਨੂੰ ਗੁਮਰਾਹ ਵੀ ਕਰਦੇ ਹਨ।ਸ.ਚੰਨੀ ਨੇ ਕਿਹਾ ਕਿ ਇੰਨਾਂ ਆਟੋ ਚਾਲਕਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਵੀ ਸਮੇਂ ਦੀ ਜ਼ਰੂਰਤ ਤੇ ਇੰਨਾਂ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਵੀ ਹੋਣਾ ਜ਼ਰੂਰੀ ਹੈ ਜਦ ਕਿ ਇੰਨਾਂ ਦੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ। ਸ.ਚੰਨੀ ਨੇ ਕਿ ਉਹਨਾਂ ਹਮੇਸ਼ਾ ਇਸ ਵਰਗ ਦਾ ਤੇ ਇੰਨਾਂ ਵੱਲੋਂ ਕੀਤੀ ਜਾਂਦੀ ਦਿਨ ਰਾਤ ਮੇਹਨਤ ਦਾ ਸਤਿਕਾਰ ਕੀਤਾ ਹੈ। ਉਹਨਾਂ ਕਿਹਾ ਕਿ ਆਟੋ ਚਾਲਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਤਾਂ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾ ਦਾ ਇਸ ਵਰਗ ਨੂੰ ਲਾਭ ਦਿਵਾਇਆ ਜਾ ਸਕੇ ਕਿਉਂ ਕਿ ਬਹੁਤੇ ਲੋਕ ਸਰਕਾਰੀ ਸਕੀਮਾਂ ਦੇ ਲਾਭ ਤੋ ਵਾਂਝੇ ਰਹਿ ਜਾਂਦੇ ਹਨ।ਇਸ ਦੌਰਾਨ ਆਟੋ ਚਾਲਕਾਂ ਨੇ ਵੀ ਕਿਹਾ ਕਿ ਕਿਸੇ ਵੀ ਰਾਜਨੀਤਕ ਨੇਤਾ ਨੇ ਉਹਨਾਂ ਦੀਆਂ ਸਮੱਸਿਆਵਾਂ ਨਹੀਂ ਸੁਣੀਆਂ ਤੇ ਉਹਨਾਂ ਨੂੰ ਚਰਨਜੀਤ ਸਿੰਘ ਚੰਨੀ ਵਰਗੇ ਨੁਮਾਇੰਦੇ ਦੀ ਜ਼ਰੂਰਤ ਹੈ ਜੋ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਹੱਲ ਕਰਵਾ ਸਕਦਾ ਹੈ।ਉਹਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਤੋ ਉਹਨਾਂ ਨੂੰ ਵੱਡੀਆਂ ਉਮੀਦਾਂ ਹਨ ਤੇ ਉਹਨਾਂ ਨੂੰ ਯਕੀਨ ਹੈ ਕਿ ਸ.ਚੰਨੀ ਉੱਨਾਂ ਦੀਆਂ ਉਮੀਦਾਂ ਤੇ ਖਰਾ ਉਤਰਨਗੇ।

By admin

Related Post

Leave a Reply

Your email address will not be published. Required fields are marked *