ਈ ਓ ਬਲਜੀਤ ਸਿੰਘ ਦੇ ਸਪੁੱਤਰ ਗੁਰਜਾਪ ਸਿੰਘ ਨੇ 93.6% ਅੰਕ ਪ੍ਰਾਪਤ ਕਰਕੇ ਸਕੂਲ ‘ਚ ਪਹਿਲਾ ਸਥਾਨ ਹਾਸਲ ਕੀਤਾ
ਬਿਲਗਾ, 14 ਮਈ 2024- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਬਿਲਗਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਜਿਸ ਵਿੱਚ ਗੁਰਜਾਪ ਸਿੰਘ ਨੇ 93.6% ਅੰਕ ਲੈ ਕੇ ਪਹਿਲਾ ਸਥਾਨ, ਅਰਸ਼ ਸੈਣੀ ਨੇ 93.2% ਅੰਕ ਲੈ ਕੇ ਦੂਸਰਾ ਸਥਾਨ ਅਤੇ ਹਰਸ਼ਦੀਪ ਕੌਰ ਨੇ 89.4% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।

16 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 50 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿੱਚ ਦਸਵੀਂ ਪਾਸ ਕੀਤੀ ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਨੇ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।