
ਇਸ ਮੌਕੇ ਮੈਡੀਕਲ ਅਫ਼ਸਰ ਡਾ: ਰਾਜਕੁਮਾਰ ਅਤੇ ਪ੍ਰਾਇਮਰੀ ਹੈਲਥ ਸੈਂਟਰ ਬਿਲਗਾ ਤੋਂ ਸਿਹਤ ਸੁਪਰਵਾਈਜ਼ਰ ਸ੍ਰੀ ਤਰਲੋਚਨ ਸਿੰਘ, ਸ੍ਰੀ ਪ੍ਰਿਤਪਾਲ ਸਿੰਘ ਅਤੇ ਸ੍ਰੀ ਜਸਵੰਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਸਨ । ਸਕੂਲ ਦੇ ਕਾਰਜਕਾਰੀ ਅਧਿਆਪਕ ਇੰਚਾਰਜ ਸ੍ਰੀ ਸੰਜੀਵ ਗੁਜਰਾਲ ਨੇ ਉਨ੍ਹਾਂ ਦਾ ਸਕੂਲ ਆਉਣ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਉਪਰਾਲੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ । ਪ੍ਰੋਗਰਾਮ ਵਿੱਚ ਡਾ: ਰਾਜ ਕੁਮਾਰ ਨੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਣ ਲਈ ਕੁਝ ਨੁਕਤੇ ਦੱਸੇ ਅਤੇ ਬੁਖਾਰ ਹੋਣ ਦੀ ਸੂਰਤ ਵਿੱਚ ਮਰੀਜ਼ ਨੂੰ ਕੀ ਕਰਨਾ ਚਾਹੀਦਾ ਹੈ, ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਸ੍ਰੀ ਤਰਲੋਚਨ ਸਿੰਘ ਨੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਣ ਦੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ ।

ਇਸ ਮੌਕੇ ਕੁਇਜ਼ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਰਾਹੀਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਡੇਂਗੂ ਬਾਰੇ ਜਾਗਰੂਕ ਕੀਤਾ ।
ਸਾਰੇ ਮਹਿਮਾਨਾਂ ਨੇ ਸਕੂਲ ਦੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ ।