ਨਕੋਦਰ,19 ਮਈ 2024-ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਕੁਲਵੰਤ ਸਿੰਘ ਕੌੜਾ ਨੂੰ ਸੀਨੀਅਰ ਮੀਤ ਪ੍ਰਧਾਨ ਨਕੋਦਰ ਸ਼ਹਿਰ ਲਗਾਇਆ ਗਿਆ ਅਤੇ ਆਮ ਆਦਮੀ ਪਾਰਟੀ ਝੂਠੀ ਸਰਕਾਰ ਦੀ ਨੀਤੀਆਂ ਤੋਂ ਦੁਖੀ ਹੋ ਕੇ ਨਕੋਦਰ ਸ਼ਹਿਰ ਤੋਂ ਵਾਰਡ ਪ੍ਰਧਾਨ ਪਰਮਿੰਦਰ ਸਿੰਘ ਪਿੰਦਾ ਆਪਣੇ ਅਹੁਦੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੀ ਹਾਜ਼ਰੀ ਵਿੱਚ ਸ਼ਾਮਿਲ ਹੋਏ ਅਤੇ ਪਰਮਿੰਦਰ ਸਿੰਘ ਪਿੰਦਾ ਅਤੇ ਸਮੂਹ ਸਾਥੀਆਂ ਨੇ ਵਿਸ਼ਵਾਸ ਦਵਾਇਆ ਕਿ ਇਸ ਵਾਰ ਝੂਠੀ ਸਰਕਾਰ ਤੋਂ ਖਹਿੜਾ ਛੜਾਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਇੱਕ ਵੋਟ ਪਾ ਕੇ ਲੋਕ ਸਭਾ ਜਲੰਧਰ ਦੇ ਉਮੀਦਵਾਰ ਨੂੰ ਸੰਸਦ ਵਿੱਚ ਭੇਜਣਗੇ।.
