ਅਰਵਿੰਦ ਕੇਜਰੀਵਾਲ ਦੱਸਣ ਬਲਕਾਰ ਸਿੰਘ ਤੇ ਕਦੋਂ ਕਾਰਵਾਈ ਹੋਵੇਗੀ
ਜਲੰਧਰ, 27 ਮਈ 2023-ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਲਕਾਰ ਸਿੰਘ ਤੇ ਐਫ.ਆਈ.ਆਰ ਦਰਜ ਹੋਣੀ ਚਾਹੀਦੀ ਹੈ ਉਹਨਾਂ ਨੇ ਕਿਹਾ ਕਿ ਬਦਲਾਵ ਦਾ ਨਾਰਾ ਲਾ ਕੇ ਸੱਤਾ ਤੇ ਕਾਬਜ ਹੋਏ ਆਮ ਆਦਮੀ ਪਾਰਟੀ ਦੇ ਲੀਡਰਾਂ ਦੀਆਂ ਸਾਹਮਣੇ ਆਈਆਂ ਵੀਡੀਓ ਨੇ ਸਮਾਜ ਨੂੰ ਸ਼ਰਮਸ਼ਾਰ ਕੀਤਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਤੇ ਵਿਧਾਇਕ ਲੋਕਾਂ ਦੇ ਵਿੱਚ ਜਾਣਯੋਗ ਨਹੀਂ ਹਨ ਤੇ ਲੋਕ ਇਨਾਂ ਨੂੰ ਵੋਟਾਂ ਪਾਉਣੀਆ ਤਾਂ ਦੂਰ ਦੀ ਗੱਲ ਆਪਣੇ ਘਰਾਂ ਦੇ ਵਿੱਚ ਵੜਨ ਵੀ ਨਹੀਂ ਦੇਣਗੇ। ਸ.ਚੰਨੀ ਨੇ ਕਿਹਾ ਕਿ 24 ਘੰਟਿਆਂ ਵਿੱਚ ਬੇਅਦਬੀ ਦੇ ਦੋਸ਼ੀਆਂ ਤੇ ਕਾਰਵਾਈ ਕਰਨ ਦੇ ਦਾਅਵੇ ਕਰਨ ਵਾਲੇ ਅਰਵਿੰਦ ਕੇਜਰੀਵਾਲ ਦੱਸਣ ਕਿ ਸਵਾ ਦੋ ਸਾਲ ਵਿੱਚ ਬੇਅਦਬੀ ਦੇ ਦੋਸ਼ੀਆਂ ਤੇ ਕਾਰਵਾਈ ਕਿਉਂ ਨਹੀਂ ਹੋਈ। ਸ.ਚੰਨੀ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਹਿਲਾਵਾ ਨੂੰ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰਕੇ 27 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਪੈਸਾ ਨਹੀਂ ਦਿੱਤਾ।

ਸ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਦਲਿਤ ਉੱਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਦਲਿਤ ਉੱਪ ਮੁੱਖ ਮੰਤਰੀ ਨਹੀਂ ਬਣਾਇਆ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਰਗ ਨੂੰ ਬਣਦਾ ਹਿੱਸਾ ਨਹੀਂ ਦੇਣਾ ਚਾਹੁੰਦੀ ਤੇ ਮੁੱਖ ਮੰਤਰੀ ਪਾਵਰ ਨੂੰ ਵੰਡਣਾ ਨਹੀਂ ਚਾਹੁੰਦੇ।ਉਨਾਂ ਕਿਹਾ ਕਿ ਦਲਿਤ ਵਰਗ ਨਾਲ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਨਹੀਂ ਕੀਤੇ। ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 20 ਹਜਾਰ ਰੁਪਏ ਸਲਾਨਾ ਮਾਈਨਿੰਗ ਤੋਂ ਮਾਲੀਆ ਆਉਣ ਦਾ ਦਾਅਵਾ ਕੀਤਾ ਸੀ ਪਰ ਅੱਜ ਸਾਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਸ਼ਹਿ ਤੇ ਰਾਤਾਂ ਨੂੰ ਗੈਰ ਕਨੂੰਨੀ ਤਰੀਕੇ ਨਾਲ ਰੇਤ ਭਰਿਆ ਜਾ ਰਿਹਾ ਹੈ ਤੇ ਸਰਕਾਰ ਦੇ ਖਜ਼ਾਨੇ ਵਿੱਚ 20 ਹਜਾਰ ਕਰੋੜ ਤਾਂ ਕੀ 20 ਕਰੋੜ ਰੁਪਏ ਦਾ ਮਾਲੀਆ ਵੀ ਨਹੀਂ ਆ ਰਿਹਾ ਹੈ।

ਜਲੰਧਰ ਦੇ ਵਿੱਚ ਨਸ਼ਿਆ ਦੀ ਸਭ ਤੋਂ ਵੱਡੀ ਸਮੱਸਿਆ ਹੈ ਜਦ ਕਿ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਦਿਆਂ ਹੀ ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ।ਉਨਾਂ ਕਿਹਾ ਕਿ ਅੱਜ ਜਲੰਧਰ ਦੇ ਵਿੱਚ ਵਿਕ ਰਹੇ ਨਸ਼ੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜਿੰਮੇਵਾਰ ਹੈ।ਉਨਾਂ ਕਿਹਾ ਕਿ ਜਲੰਧਰ ਦੀ ਮਿਉਸੀਪਲ ਕੌਂਸਲ ਦੀ ਚੋਣ ਕਿੳੇੁ ਨਹੀਂ ਕਰਵਾਈ ਜਾ ਰਹੀ ਤੇ ਆਮ ਆਦਮੀ ਪਾਰਟੀ ਅਫਸਰਾਂ ਦੇ ਜਰੀਏ ਹੀ ਕੰਮ ਕਿੳੇ ਚਲਾਉਣਾ ਚਾਹੁੁੰਦੀ ਹੈ।