Breaking
Fri. Mar 28th, 2025

ਆਦਮਪੁਰ ਦੇ ਪਿੰਡ ਵਡਾਲਾ ਵਿਖੇ ਝਗੜੇ ਸਬੰਧੀ 4 ਵਿਰੁੱਧ ਪਰਚਾ ਦਰਜ

ਪੋਲਿੰਗ ਉੱਪਰ ਨਹੀਂ ਹੋਇਆ ਅਸਰ – ਨਿਰਵਿਘਨ ਰਹੀ ਜਾਰੀ

ਜਲੰਧਰ, 1 ਜੂਨ 2024-ਲੋਕ ਸਭਾ ਚੋਣਾਂ ਦੌਰਾਨ ਆਦਮਪੁਰ ਵਿਧਾਨ ਸਭਾ ਹਲਕੇ ਦੇ ਬੂਥ ਬਡਾਲਾ ਨੇੜੇ ਹੋਏ ਝਗੜੇ ਸਬੰਧੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ।

ਜਿਲ੍ਹਾ ਚੋਣ ਅਫਸਰ ਡਾ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਤਕਰਾਰ ਨੂੰ ਸੁਰੱਖਿਆ ਦਸਤਿਆਂ ਵੱਲੋਂ ਰੋਕਿਆ ਗਿਆ । ਇਸ ਉਪਰੰਤ ਆਦਮਪੁਰ ਪੁਲਿਸ ਵੱਲੋਂ ਸੰਬੰਧਿਤਾਂ ਦੇ ਬਿਆਨ ਦਰਜ ਕਰਕੇ ਪੜਤਾਲ ਉਪਰੰਤ ਤਜਿੰਦਰ ਸਿੰਘ ਦੀ ਸ਼ਿਕਾਇਤ ਉੱਪਰ 4 ਵਿਅਕਤੀਆਂ ਵਿਰੁੱਧ ਥਾਣਾ ਆਦਮਪੁਰ ਵਿਖੇ ਪਰਚਾ ਦਰਜ ਕਰ ਲਿਆ ਹੈ ।

ਜਿਨ੍ਹਾਂ ਵਿਰੁੱਧ ਪਰਚਾ ਦਰਜ ਕੀਤਾ ਹੈ ਉਨਾਂ ਵਿੱਚ ਭੁਪਿੰਦਰ ਸਿੰਘ ਪੁੱਤਰ ਰਣਜੀਤ ਸਿੰਘ , ਹਰਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ , ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਸਾਰੇ ਵਾਸੀ ਪਿੰਡ ਵਡਾਲਾ ਤੇ ਜਸਵੰਤ ਰਾਮ ਪੁੱਤਰ ਹਜ਼ਾਰਾ ਰਾਮ ਵਾਸੀ ਪਿੰਡ ਮਨਸੂਰਪੁਰ ਸ਼ਾਮਿਲ ਹਨ । ਇਨਾਂ ਵਿਰੁੱਧ ਆਈ ਪੀ ਸੀ ਦੀ ਧਾਰਾ 323,341,506 ਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

ਉਨਾਂ ਇਹ ਵੀ ਦੱਸਿਆ ਕਿ ਇਸ ਸਾਰੇ ਮਾਮਲੇ ਦੌਰਾਨ ਪੋਲਿੰਗ ਪ੍ਰਕ੍ਰਿਆ ਉੱਪਰ ਕਿਸੇ ਤਰ੍ਹਾਂ ਦੇ ਕੋਈ ਅਸਰ ਨਹੀਂ ਹੋਇਆ ਤੇ ਪੋਲਿੰਗ ਬਿਲਕੁਲ ਨਿਰਵਿਘਨ ਜਾਰੀ ਰਹੀ ।

By admin

Related Post

Leave a Reply

Your email address will not be published. Required fields are marked *