Breaking
Wed. Jun 18th, 2025

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਕੋਦਰ ’ਚ ਚੋਣ ਕਰਮਚਾਰੀ ਦੀ ਮੌਤ ’ਤੇ ਦੁੱਖ ਪ੍ਰਗਟ

ਚੋਣ ਐਕਸ-ਗ੍ਰੇਸ਼ੀਆ ਸਮੇਤ ਹੋਰ ਲਾਭਾਂ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ

ਜਲੰਧਰ, 1 ਜੂਨ 2024-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਚੋਣ ਕਰਮਚਾਰੀ ਸੁਰਿੰਦਰ ਕੁਮਾਰ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਡਾ. ਅਗਰਵਾਲ ਨੇ ਦੱਸਿਆ ਕਿ ਸ੍ਰੀ ਕੁਮਾਰ ਨੂੰ ਡਿਊਟੀ ਦੌਰਾਨ ਬੇਚੈਨੀ ਮਹਿਸੂਸ ਹੋਈ ਸੀ ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ ਤੋਂ ਰਿਲੀਵ ਕਰ ਦਿੱਤਾ ਗਿਆ ਅਤੇ ਵੋਟਾਂ ਦੇ ਕੰਮ ਲਈ ਬਦਲਵੇਂ ਪ੍ਰਬੰਧ ਕੀਤੇ ਗਏ। ਉਧਰ, ਘਰ ਪਰਤਦੇ ਸਮੇਂ ਸ਼੍ਰੀ ਕੁਮਾਰ ਦੀ ਹਾਲਤ ਵਿਗੜ ਗਈ ਅਤੇ ਬਾਅਦ ਵਿੱਚ ਸਿਵਲ ਹਸਪਤਾਲ ਪਹੁੰਚਣ ’ਤੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।

ਡਾ. ਅਗਰਵਾਲ ਨੇ ਸ਼੍ਰੀ ਕੁਮਾਰ ਦੇ ਦਿਹਾਂਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜ੍ਹਾ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਬੰਧਤ ਵਿਭਾਗ ਤੋਂ ਹੋਰ ਲਾਭਾਂ ਦੇ ਨਾਲ-ਨਾਲ ਸ਼੍ਰੀ ਕੁਮਾਰ ਦੇ ਪਰਿਵਾਰ ਨੂੰ ਚੋਣ ਐਕਸ-ਗ੍ਰੇਸ਼ੀਆ ਫੰਡ ਜਾਰੀ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

By admin

Related Post

Leave a Reply

Your email address will not be published. Required fields are marked *