ਫਿਲੌਰ, 9 ਜੂਨ 2024-ਜਮਹੂਰੀ ਕਿਸਾਨ ਸਭਾ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਲੈ ਕੇ ਬਿਲਗਾ ਵਿਖੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਰਾਮਗੜੀਆ ਕਾਲਜ ਫਗਵਾੜਾ ਦੇ ਪੰਜਾਬ ਵਿਭਾਗ ਦੇ ਸਾਬਕਾ ਮੁਖੀ ਪ੍ਰੋ ਅਵਤਾਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਾਤਸ਼ਾਹ ਤੱਕ ਸਾਰੇ ਗੁਰੂਆਂ ਵਲੋਂ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਗਿਆ ਹੈ। ਕੁਰਬਾਨੀਆਂ ਦੇ ਨਾਲ ਨਾਲ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਮੀਨਾਂ ਹਲਵਾਹਕਾਂ ਨੂੰ ਦੇ ਕੇ ਇੱਕ ਹੋਰ ਇਨਕਲਾਬੀ ਸੁਨੇਹਾ ਦਿੱਤਾ ਹੈ।

ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਅਜੋਕੇ ਦੌਰ ’ਚ ਕਾਰਪੋਰੇਟ ਘਰਾਣਿਆਂ ਤੋਂ ਜ਼ਮੀਨਾਂ ਬਚਾਉਣ ਦੀ ਜ਼ਰੂਰਤ ਹੈ ਅਤੇ ਇਹ ਘਰਾਣੇ ਕਿਸਾਨਾਂ ਨੂੰ ਸਾਧਨ ਵਿਹੂਣੇ ਕਰਨ ਲਈ ਤਿਆਰ ਬੈਠੇ ਹਨ। ਇਸ ਸੈਮੀਨਾਰ ਨੂੰ ਪ੍ਰੋ. ਜਸਕਰਨ ਸਿੰਘ, ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਜਸਵਿੰਦਰ ਸਿੰਘ ਢੇਸੀ ਅਤੇ ਪਰਮਜੀਤ ਰੰਧਾਵਾ ਨੇ ਵੀ ਸੰਬੋਧਨ ਕੀਤਾ। ਸੈਮੀਨਾਰ ਦੀ ਪ੍ਰਧਾਨਗੀ ਕੁਲਦੀਪ ਫਿਲੌਰ, ਸਰਬਜੀਤ ਸੰਗੋਵਾਲ ਅਤੇ ਜਰਨੈਲ ਫਿਲੌਰ ਨੇ ਕੀਤੀ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫਿਲੌਰ, ਮੱਖਣ ਸੰਗਰਾਮੀ, ਜਸਬੀਰ ਸਿੰਘ, ਬਲਜਿੰਦਰ ਬੱਬੀ, ਬਲਬੀਰ ਬੀਰੀ ਆਦਿ ਉਚੇਚੇ ਤੌਰ ’ਤੇ ਹਾਜ਼ਰ ਸਨ।