ਹਰਿਆਣਾ ਤੇ ਪੰਜਾਬ ਵਿੱਚ ਗਰਮੀ ਦੇ ਕਹਿਰ ਤੋਂ ਰਾਹਤ ਮਿਲਣ ਲੱਗੀ ਹੈ। ਸੋਮਵਾਰ ਤੋਂ ਹੀ ਸ਼ੁਰੂ ਹੋਈ ਪ੍ਰੀ ਮਾਨਸੂਨ ਬਾਰਸ਼ ਕਰਕੇ ਪਾਰਾ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ‘ਚ ਬਾਰਸ਼ ਨੇ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਹੀ ਚੰਡੀਗੜ੍ਹ ਤੇ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਤਾਪਮਾਨ ਘਟਿਆ ਹੈ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਮੱਧ ਪ੍ਰਦੇਸ਼ ਤੇ ਯੂਪੀ ਤੋਂ ਹੁੰਦਾ ਹੋਇਆ ਹਰਿਆਣਾ ਵਿੱਚ ਦਸਤਕ ਦੇਵੇਗਾ। ਇਸ ਵਾਰ ਵੀ ਦੋਵਾਂ ਪਾਸਿਆਂ ਤੋਂ ਮਾਨਸੂਨ ਦੇ ਅੱਗੇ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਇਸ ਵਾਰ ਪੰਜਾਬ ਤੇ ਹਰਿਆਣਾ ਵਿੱਚ ਆਮ ਬਾਰਸ਼ ਹੋਵੇਗੀ। ਮਾਨਸੂਨ ਹਰਿਆਣਾ ਪਹੁੰਚਣ ਦੇ ਇੱਕ ਹਫ਼ਤੇ ਦੇ ਅੰਦਰ ਪੰਜਾਬ ਪਹੁੰਚ ਜਾਵੇਗਾ।
ਉਧਰ, ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਪ੍ਰੀ ਮਾਨਸੂਨ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਉੱਪਰੀ ਤੇ ਮੱਧ ਉਚਾਈ ਵਾਲੇ ਖੇਤਰਾਂ ਵਿੱਚ ਮੀਂਹ ਦੀ ਚੇਤਾਵ

