ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਸ਼ਾਮਲ
ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਅੱਜ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਕਈ ਮੈਂਬਰ ਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਸ਼ਬਨਮ ਚੌਹਾਨ, ਪੂਜਾ ਸਿੱਧੂ, ਉਮੇਸ਼ ਕੁਮਾਰ, ਰਾਜੇਸ਼ ਕੁਮਾਰ, ਮਾਨ ਸਿਮਰਨ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜ਼ਬੂਤ ਹੈ। ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ ਅਤੇ ਸਾਡਾ ਸਮਰਥਨ ਕਰ ਰਹੇ ਹਨ।
