ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਕੁਲਵੰਤ ਸਿੰਘ ਰਾਊਕੇ ਲੜੇਗਾ ਬਰਨਾਲਾ ਦੀ ਉਪ ਚੋਣ, ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਰਾਊਕੇ ਬਰਨਾਲਾ ਜ਼ਿਮਨੀ ਚੋਣ ਲੜਨਗੇ। ਰਾਊਕੇ ਵੀ ਐਨ ਐਸ ਏ ਅਧੀਨ ਤਹਿਤ ਡਿਬੜੂਗੜ੍ਹ ਜੇਲ੍ਹ ‘ਚ ਬੰਦ ਹੈ। ਕੁਲਵੰਤ ਸਿੰਘ ਰਾਊਕੇ ਦੀਪ ਸਿੱਧੂ ਦੇ ਵੀ ਕਾਫੀ ਨਜ਼ਦੀਕੀਆਂ ਵਿੱਚੋ ਇਕ ਰਹੇ ਦਸਿਆ ਗਿਆ ਹੈ। ਉਹਨਾਂ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦਿੱਤੀ ਸੀ।
ਅਧਿਕਾਰਤ ਤੌਰ ਤੇ ਪੁਸ਼ਟੀ ਕਰਦਿਆਂ ਰਾਊਕੇ ਦੇ ਚਚਰੇ ਭਾਈ ਮਹਾਂ ਸਿੰਘ ਨੇ ਦੱਸਿਆ ਕਿ ਸਾਰੇ ਸਾਥੀਆ ਦੀ ਸਲਾਹ ਮਸ਼ਵਰੇ ਤੋਂ ਭਾਈ ਕੁਲਵੰਤ ਸਿੰਘ ਨੇ ਉਹਨਾਂ ਨਾਲ ਜੇਲ੍ਹ ਤੋਂ ਗੱਲਬਾਤ ਦੌਰਾਨ ਚੋਣ ਲੜਨ ਦੇ ਫੈਸਲੇ ਨੂੰ ਸਾਂਝਾ ਕੀਤਾ ਹੈ।
ਕੁਲਵੰਤ ਸਿੰਘ ਰਾਊਕੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਗਰਮ ਆਗੂ ਰਹਿ ਚੁੱਕੇ ਹਨ ਜਦੋਕਿ ਰਾਉਕੇ ਦੇ ਪਿਤਾ ਚੜ੍ਹਤ ਸਿੰਘ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ।
