ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨੂੰ ਸਮਰਥਨ ਦੇਣਾ ਬੜੇ ਦੁੱਖ ਦੀ ਗੱਲ ਹੈ ਕਿਹਾ ਪਰਮਿੰਦਰ ਸਿੰਘ ਢੀਂਡਸਾ ਨੇ ਉਹ ਇਕ ਚੈਨਲ ਨਾਲ ਗੱਲਬਾਤ ਕਰ ਰਹੇ ਸਨ।
ਸ. ਢੀਂਡਸਾ ਨੇ ਕਿਹਾ ਜਲੰਧਰ ਜਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇਣ ਤੋਂ ਪਾਰਟੀ ਦੇ ਪ੍ਰਧਾਨ ਵੱਲੋਂ ਹੀ ਕੀਤਾ ਜਾ ਰਿਹਾ ਵਿਰੋਧ। ਜਿਹੜਾ ਪਾਰਟੀ ਦਾ ਪ੍ਰਧਾਨ ਆਪਣੀ ਹੀ ਪਾਰਟੀ ਦਾ ਵਿਰੋਧ ਕਰ ਰਿਹਾ ਉਹ ਕਿੱਥੇ ਪਾਰਟੀ ਦਾ ਭਲਾ ਕਰ ਸਕਦਾ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਲਏ ਗਏ ਪਾਰਟੀ ਦੇ 99 ਫੀਸਦੀ ਫੈਸਲੇ ਸਿਧਾਂਤਾਂ ਦੇ ਉਲਟ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਦੀ ਨਹੀਂ ਸਰਮਾਏਦਾਰਾਂ ਨੂੰ ਲਿਆਉਣਾ ਚਾਹੁੰਦੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ਵਿੱਚ ਡੱਟ ਕੇ ਅਤੇ ਆਰਥਿਕ ਮਦਦ ਵੀ ਕਰਾਂਗੇ।

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਨਸ਼ਾ ਪੰਜਾਬ ਲਈ ਗੰਭੀਰ ਸਮੱਸਿਆ ਹੈ ਇਸ ਨੂੰ ਨੱਥ ਪਾਉਣਾ ਲਾਜ਼ਮੀ ਹੈ