Breaking
Fri. Mar 28th, 2025

ਪ੍ਰੀਖਿਆ ਕੇਂਦਰਾਂ ਤੇ 4 ਤੋਂ 20 ਜੁਲਾਈ ਤੱਕ ਦਫਾ 144 ਲਾਗੂ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਅਨਪੂਰਕ ਪ੍ਰੀਖਿਆਵਾਂ ਮਿਤੀ 4 ਜੁਲਾਈ ਤੋਂ 20 ਜੁਲਾਈ ਤੱਕ ਕਰਵਾਈਆਂ ਜਾ ਰਹੀਆਂ ਹਨ ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਇਰਦ ਗਿਰਦ ਇਕੱਠੇ ਹੋ ਜਾਂਦੇ ਹਨ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਜਾਂਦਾ ਹੈ ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸ਼ਾਂਤੀ ਢੰਗ ਨਾਲ ਕਰਾਉਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਲਗਾਈ ਜਾਵੇ ਇਸ ਨੂੰ ਲੈ ਕੇ ਮੇਜਰ ਡਾਕਟਰ ਅਮਿਤ ਮਹਾਜਨ ਪੀਸੀਐਸ ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਨੇ ਇਹਨਾਂ ਪ੍ਰੀਖਿਆਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਫੌਜਦਾਰੀ ਜਾਬਤਾ ਸੰਗਤਾਂ 1973 1974 ਦਾ ਐਕਟ ਨੰਬਰ ਦੋ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਇਹ ਹੁਕਮ ਜਾਰੀ ਕਰਦੇ ਹਾਂ ਕਿ ਜਲੰਧਰ ਜ਼ਿਲ੍ੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਜਿੱਥੇ ਅੱਠਵੀਂ ਦਸਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਦੇ ਹੁਕਮ 4 ਜੁਲਾਈ ਤੋਂ ਲੈ ਕੇ 20 ਜੁਲਾਈ ਤੱਕ ਲਾਗੂ ਰਹਿਣਗੇ

Related Post

Leave a Reply

Your email address will not be published. Required fields are marked *