ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਏਅਰਪੋਰਟ ਲਿਜਾਇਆ ਜਾ ਰਿਹਾ ਹੈ। ਇੱਥੇ ਹੀ ਉਹ ਆਪਣੇ ਪਰਿਵਾਰ ਨੂੰ ਮਿਲ ਸਕਦੇ ਹਨ।
ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਮਿਲੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅੱਜ ਹੀ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਜਾਏਗਾ।
ਅੰਮ੍ਰਿਤਪਾਲ ਸਿੰਘ ਨੇ ਦਿੱਲੀ ਆ ਕੇ ਚੁੱਕੀ ਅਹੁਦੇ ਦੀ ਸਹੁੰ
