ਜਲੰਧਰ, 7 ਜੂਨ 2024-ਜਲੰਧਰ ਵੈਸਟ ਦੀਆਂ ਜਿਮਨੀ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਰਵਣ ਸਿੰਘ ਫਿਲੌਰ, ਪਰਮਜੀਤ ਸਿੰਘ ਪ੍ਰਧਾਨ ਬਸਤੀ ਮਿੱਠੂ, ਜਥੇਦਾਰ ਸੁਰਜੀਤ ਸਿੰਘ ਚੀਮਾ, ਸੁਖਮਿੰਦਰ ਸਿੰਘ ਰਾਜਪਾਲ, ਜਗਜੀਤ ਸਿੰਘ ਕੋਹਲੀ ਦੀ ਅਗਵਾਈ ਵਿਚ ਗੁਰੂ ਨਾਨਕ ਨਗਰ ਬਸਤੀ ਮਿੱਠੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਰਜੀਤ ਕੌਰ ਜੀ ਦੇ ਹੱਕ ਵਿੱਚ ਪ੍ਰਚਾਰ ਸਬੰਧੀ ਜਲੰਧਰ ਸ਼ਹਿਰ ਦੇ ਸਮੂਹ ਸੰਗਤਾਂ ਦੀ ਇੱਕ ਮੀਟਿੰਗ ਕੀਤੀ ਗਈ ਅਤੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਚੋਣ ਨਿਸ਼ਾਨ ਤੱਕੜੀ ਤੇ ਵੋਟਾਂ ਪਾ ਕੇ ਬੀਬੀ ਜੀ ਨੂੰ ਜਿਤਾਓ ਤਾਂ ਜੋ ਵੈਸਟ ਹਲਕੇ ਦੇ ਪਿਛਲੇ ਕਾਫੀ ਸਾਲਾਂ ਤੋਂ ਰੁਕੇ ਹੋਏ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਵਾ ਸਕੀਏ ਅਤੇ ਸਾਨੂੰ ਉਮੀਦ ਹੈ ਕਿ ਇਹਨਾਂ ਠੱਗਾਂ ਦੀਆਂ ਸਰਕਾਰਾਂ ਪੰਜਾਬ ਸਰਕਾਰ ਚਾਹੇ ਕੇਂਦਰ ਸਰਕਾਰ ਅਤੇ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਲੋਕਾਂ ਨੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਗੇ।.

ਸਾਰੇ ਹੀ ਧਾਰਮਿਕ ਆਗੂਆਂ ਵੱਲੋਂ ਅਤੇ ਸੰਗਤਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਬੀਬੀ ਸੁਰਜੀਤ ਕੌਰ ਜੀ ਅਤੇ ਜਥੇਦਾਰ ਪ੍ਰੀਤਮ ਸਿੰਘ ਜੀ ਦਾ ਪਰਿਵਾਰ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ, ਇਸ ਨੂੰ ਮੁੱਖ ਰੱਖਦੇ ਹੋਏ ਜਲੰਧਰ ਵੈਸਟ ਦੀ ਸੰਗਤ ਆਪ ਮੁਹਾਰੇ ਹੋ ਕੇ ਤੱਕੜੀ ਨੂੰ ਵੋਟਾਂ ਪਾਉਣ ਲਈ ਬੇਨਤੀ ਕਰ ਰਹੇ ਹਨ ਇਸ ਮੌਕੇ ਤੇ ਪੂਰਨ ਸਿੰਘ ਬਰਾੜ, ਦੀਪ ਸਿੰਘ, ਜਰਨੈਲ ਸਿੰਘ, ਮਾਨ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ ਪਰਮਾਰ ਅਤੇ ਰਾਜਵਿੰਦਰ ਕੌਰ ਅਤੇ ਆਦਿ ਲੀਡਰ ਹਾਜ਼ਰ ਸਨ।.
