Breaking
Thu. Mar 27th, 2025

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਇਆ

7 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਹਟਾਏ

ਸ਼ਰੋਮਣੀ ਅਕਾਲੀ ਦਲ ਨੇ ਪਾਰਟੀ ਿਖਲਾਫ ਗਿਤੀਵਧੀਆਂ ਕਰਨ ਵਾਲੇ ਲੀਡਰਾਂ ਨੂੰ ਬਾਹਰ ਦਾ ਰਸਤਾ ਦਿਖਾਇਆ, 7 ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜ ਵੀ ਹਟਾਏ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ

ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ. ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ ਹੇਠ ਲਿਖੇ ਆਗੂਆਂ ਜਿਹਨਾਂ ਵਿੱਚ ਸ. ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਸਿਕੰਦਰ ਸਿੰਘ ਮਲੂਕਾ, ਸ. ਸੁਰਜੀਤ ਸਿੰਘ ਰੱਖੜਾ, ਸ. ਸੁਰਿੰਦਰ ਸਿੰਘ ਠੇਕੇਦਾਰ ਅਤੇ ਸ. ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਰਣੇ ਤੇ ਪਹੁੰਚੀ ਕਿ ਉਪਰੋਕਤ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਅਨੁਸ਼ਾਸ਼ਨੀ ਕਮੇਟੀ ਦੇ ਮੈਂਬਰਾਂ ਨੇ ਇਹ ਮਹਿਸੂਸ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 26 ਜੂਨ, 2024 ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ। ਅਗਰ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਏ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਹਨਾਂ ਦਾ ਪਾਰਟੀ ਜਥੇਬੰਦੀ ਵਿੱਚ ਕੋਈ ਭਰੋਸਾ ਨਹੀਂ। ਪਰ ਇਹਨਾਂ ਆਗੂਆਂ ਨੇ ਸੰਜਮ ਦਿਖਾਉਣ ਦੀ ਥਾਂ ਉਲਟਾ ਪਾਰਟੀ ਖਿਲਾਫ ਖੁੱਲ ਕੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਅਜਿਹੀ ਅਨੁਸ਼ਾਸ਼ਨਹੀਣਤਾ ਨੂੰ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੀਟਿੰਗ ਤੋਂ ਬਾਅਦ ਅਨੁਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈ੍ਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਹਨਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਹਨਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਉਹਨਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਹਨਾਂ ਖਿਲਾਫ ਵੀ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਸ. ਭੂੰਦੜ ਨੇ ਅੱਗੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਜਲਦੀ ਇਹਨਾਂ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ਼ ਸਥਾਨਕ ਵਰਕਰਾਂ ਅਤੇ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਲਗਾਏ ਜਾਣਗੇ। ਇਹਨਾਂ 7 ਹਲਕਿਆਂ ਵਿੱਚ ਨਕੋਦਰ, ਭੁਲੱਥ, ਘਨੌਰ, ਸਨੌਰ ,ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਹਲਕਿਆਂ ਦੇ ਨਾਮ ਸ਼ਾਮਲ ਹਨ।

Related Post

Leave a Reply

Your email address will not be published. Required fields are marked *