ਜਲੰਧਰ, 23 ਅਗਸਤ 2024- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਅਨੁਸਾਰ ‘ਇਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਅੱਜ ਇਥੇ ਗਾਂਧੀ ਵਨਿਤਾ ਆਸ਼ਰਮ ਸਥਿਤ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਕੰਪਲੈਕਸ ਵਿੱਚ 21 ਬੂਟੇ ਲਗਾਏ ਗਏ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਾ ਕੇ ਚੌਗਿਰਦੇ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਇਕ-ਇਕ ਬੂਟਾ ਜ਼ਰੂਰ ਲਾਉਣਾ ਚਾਹੀਦਾ ਹੈ ਅਤੇ ਪੂਰੀ ਤਰ੍ਹਾਂ ਵਿਕਸਿਤ ਹੋਣ ਤੱਕ ਦੇਖਭਾਲ ਉਸਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ, ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਸੁਪਰਡੈਂਟ ਗਗਨਦੀਪ, ਜ਼ਿਲ੍ਹਾ ਕੋਆਡੀਨੇਟਰ ਪੋਸ਼ਣ ਅਭਿਆਨ ਨਿਧੀ, ਗੁਰਜੀਤ ਸਿੰਘ, ਪੰਕਜ ਸ਼ਰਮਾ, ਅਮਨੀਤ ਕੌਰ, ਲਲਿਤਾ ਮਿਸ਼ਨ ਮਹਿਲਾ ਸਸ਼ਕਤੀਕਰਨ, ਵਿਸ਼ਾਲ ਦੱਤ, ਅੰਜੂ ਬਾਲਾ, ਪੰਕਜ, ਸਰੋਜ ਰਾਣੀ ਆਦਿ ਵੀ ਮੌਜੂਦ ਸਨ।
‘ਇਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਿਖੇ 21 ਬੂਟੇ ਲਾਏ
