ਸਿੰਘ ਸਾਹਿਬ ਵੱਲੋ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ
ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਆਗੂਆਂ ਨੂੰ ਵੀ ਸਪੱਸ਼ਟੀਕਰਨ ਦੇਣਾ ਪਵੇਗਾ
ਅੰਮ੍ਰਿਤਸਰ, 30 ਅਗਸਤ 2024- ਪਹਿਲਾਂ ਵੀ ਅਕਾਲੀ ਦਲ ਦੇ ਕਈ ਪ੍ਰਧਾਨ ਜਿਹਨਾਂ ਨੂੰ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਤਲਬ ਕੀਤਾ ਗਿਆ ਹੈ। ਉਹਨਾਂ ਨੂੰ ਸਮੇਂ-ਸਮੇਂ ਸਿਰ ਤਨਖਾਹ ਲੱਗਦੀ ਰਹੀ ਹੈ ਤੁਸੀਂ ਇਤਿਹਾਸ ਦੇਖੋ ਤਾਂ ਸਭ ਤੋਂ ਪਹਿਲਾਂ ਮਾਸਟਰ ਤਾਰਾ ਸਿੰਘ, ਸੰਤ ਫਤਿਹ ਸਿੰਘ ਉਹਨਾਂ ਤੋਂ ਬਾਅਦ ਸਰਦਾਰ ਸੁਰਜੀਤ ਸਿੰਘ ਬਰਨਾਲਾ ਵੀ ਅਕਾਲ ਤਖਤ ਸਾਹਿਬ ਦੇ ਉੱਤੇ ਤਨਖਾਹੀਆ ਕਰਾਰ ਦਿੱਤੇ ਗਏ ਤੇ ਪੇਸ਼ ਹੋਏ ਦਿੱਲੀ ਦੇ ਸਿੱਖ ਆਗੂ ਜਥੇਦਾਰ ਸੰਤੋਖ ਸਿੰਘ, ਜਥੇਦਾਰ ਰਸ਼ਪਾਲ ਸਿੰਘ ਇਹ ਸਾਰੇ ਅਕਾਲ ਤਖਤ ਸਾਹਿਬ ਦੇ ਉੱਥੇ ਸਮੇਂ ਸਮੇਂ ਸਿਰ ਤਲਬ ਹੁੰਦੇ ਰਹੇ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵੇਲੇ ਅਤੇ ਗਿਆਨੀ ਗੁਰਬਚਨ ਸਿੰਘ ਵੇਲੇ ਵੱਖ-ਵੱਖ ਸਮੇਂ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਹਾਜ਼ਰ ਹੋਏ ਸਨ ਲੇਕਿਨ ਅਜਿਹਾ ਨਹੀਂ ਸੀ ਹੋਇਆ ਕਿ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੋਵੇ ਪ੍ਰੋਫੈਸਰ ਮਨਜੀਤ ਸਿੰਘ ਹੋਣਾਂ ਨਾਲ ਜਿਹੜੀ ਉਹਨਾਂ ਦੇ ਸਮਰਥਕਾਂ ਦੀ ਝੜਪ ਹੋ ਗਈ ਸੀ ਉਹ ਵੀ ਸਾਡੇ ਸਾਹਮਣੇ ਆ ਉਹਦੇ ਚ ਉਹਨਾਂ ਨੇ ਕਿਹਾ ਸੀ ਕਿ ਹੁਣ ਪੰਥ ਫੈਸਲਾ ਕਰੇਗਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਕੀ ਸਲੂਕ ਕਰਨਾ ਹੈ ਉਸ ਤੋਂ ਬਾਅਦ ਜਿਹੜਾ ਅਕਾਲੀ ਦਲ ਅੰਮ੍ਰਿਤਸਰ ਅਕਾਲੀ ਦਲ ਬਾਦਲ ਦੋ ਅਕਾਲੀ ਦਲ ਆਮੋ ਸਾਹਮਣੇ ਆਏ ਸਨ। ਅਤੇ ਪੰਥ ਨੇ ਅਕਾਲੀ ਦਲ ਬਾਦਲ ਨੂੰ ਫਿਰ ਇੱਕ ਵਾਰ ਮੌਕਾ ਦਿੱਤਾ ਸੀ ਮੈਂ ਸਮਝਦਾ ਹਾਂ ਕਿ ਇਸੇ ਤਰ੍ਹਾਂ ਹੀ ਜਿਹੜਾ ਅਕਾਲੀ ਦਲ ਦੇ ਪ੍ਰਧਾਨ ਨੂੰ ਅੱਜ ਤਨਖਾਹੀਆ ਕਰਾਰ ਦਿੱਤਾ ਗਿਆ ਅਤੇ ਤਲਬ ਕੀਤਾ ਗਿਆ ਇਹ ਆਪਣੇ ਆਪ ਦੇ ਵਿੱਚ ਇਤਿਹਾਸਿਕ ਫੈਸਲਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੁੱਖੀ ਸੁਖਬੀਰ ਬਾਦਲ ਨੂੰ ਅੱਜ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁੱਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਹੁੰਦਾ ਸੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਅਕਾਲ ਤਖ਼ਤ ‘ਤੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੁਰਮ ਦੱਸੇ ਜਾਣਗੇ, ਜਿਸ ‘ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ।
ਦਲਜੀਤ ਸਿੰਘ ਚੀਮਾ ਨੇ ਕਿਹਾ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਹੈ, ਸ਼੍ਰੋਮਣੀ ਅਕਾਲੀ ਦਲ ਉਸ ਹੁਕਮ ਨੂੰ ਸਿਰ ਨਿਵਾ ਕੇ ਸਵੀਕਰ ਕਰੇਗਾ। ਸੁਖਬੀਰ ਬਾਦਲ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਜੋ ਵੀ ਹੁਕਮ ਆਵੇਗਾ ਉਸ ਨੂੰ ਨਿਮਾਣੇ ਸਿੱਖ ਵਾਂਗ ਸਵੀਕਰ ਕੀਤਾ ਜਾਵੇਗਾ।
ਇੱਥੇ ਇਹ ਜਿਕਰਯੋਗ ਹੈ ਕਿ ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਪੰਜ ਤਖ਼ਤਾਂ ਦੀ ਮੀਟਿੰਗ ਤੋਂ ਪਹਿਲਾਂ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਸੀ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਬਗਾਵਤ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਸੀ।