ਚੰਡੀਗੜ੍ਹ, 16 ਸਤੰਬਰ 2024-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਚੋਂ ਨਸ਼ਿਆਂ ਨੂੰ ਜੜੋ ਖਤਮ ਕਰਨ ਲਈ ਵਿੱਡੀ ਗਈ ਨਸ਼ਿਆਂ ਵਿਰੁੱਧ ਫੈਸਲਾ ਕੁਝ ਜੰਗ ਦੇ ਢਾਈਸ਼ਸਾਲ ਪੂਰੇ ਹੋਣ ਤੋਂ ਪੰਜਾਬ ਪੁਲਿਸ ਨੇ 16 ਮਾਰਚ 2022 ਤੋਂ ਹੁਣ ਤੱਕ 5856 ਵੱਡੀਆਂ ਮੱਛਲੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ 29152 ਐਫਆਈਆਰਜ਼ ਦਰਜ ਕੀਤੀਆਂ ਹਨ। ਇੰਸਪੈਕਟਰ ਜਨਰਲ ਆਫ ਪੰਜਾਬ ਹੈਡਕੁਾਰਟਰ ਸੁਖਚੈਨ ਸਿੰਘ ਗਿੱਲ ਜੋ ਅੱਜ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸੀ ਉਹਨਾਂ ਨੇ ਦੱਸਿਆ ਕਿ ਪੁਲਿਸ ਟੀਮ ਨੇ ਸੂਬੇ ਭਰ ਵਿੱਚ ਸੰਵੇਦਨਾਸ਼ੀਲ ਰੂਟਾਂ ਤੇ ਨਾਕੇ ਲਗਾਉਣ ਦੇ ਨਾਲ ਨਾਲ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 2546 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਹਨਾਂ ਦੱਸਿਆ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਜਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚੋਂ 2457 ਕਿਲੋ ਅਫੀਮ 1156 ਕੁਇੰਟਲ ਭੁਕੀ ਅਤੇ ਫਾਰਮਾ ਓਪੀ ਔਡਜ ਦੀਆਂ ਚਾਰ 4.29 ਕਰੋੜ ਗੋਲੀਆਂ, ਕੈਪਸੂਲ, ਟੀਕੇ, ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ ਉਹਨਾਂ ਅੱਗੇ ਕਿਹਾ ਕਿ ਪੁਲਿਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 30.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਇੰਨਾ ਢਾਈ ਸਾਲਾਂ ਦੌਰਾਨ ਵੱਡੇ ਤਸਕਰਾਂ ਦੀਆਂ 324.28 ਕਰੋੜ ਰੁਪਏ ਦੀਆਂ 62 ਜਾਇਦਾਦਾਂ ਜਬਤ ਕੀਤੀਆਂ ਹਨ ਜਦ ਕਿ 103. 50 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਸਬੰਧੀ 192 ਕੇਸ ਪ੍ਰਵਾਨਗੀ ਹਿੱਤ ਸਮਰੱਥ ਅਥਾਰਟੀ ਕੋਲ ਵਿਚਾਰ ਅਧੀਨ ਹਨ ਜਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ ਇਨਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ ਲਾਗੂ ਕੀਤੀ ਗਈ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 64ਏ ਜੋ ਕਿ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਨਸ਼ੀਲੇ ਪਦਾਰਥ ਦੇ ਆਦੀ ਨੂੰ ਮੁੜ ਵਸੇਬੇ ਲਈ ਮੌਕਾ ਪ੍ਰਦਾਨ ਕਰਦੀ ਹੈ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ
ਇਸ ਮੌਕੇ ਤੇ ਆਈਜੀਪੀ ਨੇ ਕਿਹਾ ਕਿ 245 ਮਾਮਲਿਆਂ ਵਿੱਚ ਥੋੜੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ 295 ਨਸ਼ੇ ਦੇ ਆਦੀਆਂ ਨੇ ਮੁੜ ਵਸੇਬਾ ਇਲਾਜ ਕਰਵਾਉਣ ਦਾ ਵਾਅਦਾ ਕਰਕੇ ਐਨਡੀਪੀਐਸ ਦੀ ਧਾਰਾ 64ਏ ਦਾ ਲਾਭ ਉਠਾਇਆ ਹੈ ਉਹਨਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਪੀਓਜ਼। ਭਗੌੜਿਆ ਨੂੰ ਗ੍ਰਿਫਤਾਰ ਕਰਨ ਲਈ ਵਿੰਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 16 ਮਾਰਚ 2022 ਤੋਂ ਹੁਣ ਤੱਕ 2378 ਪੀਓ ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ।
ਢਾਈ ਸਾਲਾਂ ਦੌਰਾਨ ਪੰਜਾਬ ਪੁਲਿਸ ਨੇ 45696 ਨਸ਼ਾ ਤਸਕਰ ਗ੍ਰਿਫਤਾਰ ਕੀਤੇ
