ਪੋਲਿੰਗ ਬੂਥਾਂ ਦੀ ਰੇਸ਼ਨੇਲਾਈਜੇਸ਼ਨ ਪ੍ਰਕਿਰਿਆ ਸਬੰਧੀ ਜਾਣੂ ਕਰਵਾਇਆ, ਸੂਚੀ ਮੁਹੱਈਆ ਕਰਵਾਈ
ਜਲੰਧਰ, 20 ਸਤੰਬਰ 2024-ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਨੂੰ ਮੁੱਖ ਰੱਖਦੇ ਹੋਏ ਰਿਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਵਿਧਾਨ ਸਭਾ ਹਲਕਾ 37-ਜਲੰਧਰ ਕੈਂਟ ਅਮਨਪ੍ਰੀਤ ਸਿੰਘ ਵਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਸਬੰਧੀ ਜਾਣੂ ਕਰਵਾਉਂਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ ’ਤੇ ਵੋਟਾਂ ਦੀ ਗਿਣਤੀ 1500 ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 37-ਜਲੰਧਰ ਕੈਂਟ ਵਿਖੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਪੁਰਵਾਈਜ਼ਰਾਂ ਪਾਸੋਂ ਤਜਵੀਜ਼ਾਂ ਪ੍ਰਾਪਤ ਕਰਕੇ ਵੋਟਰਾਂ ਦੀ ਸਹੂਲਤ ਅਨੁਸਾਰ ਨਵੇਂ ਬੂਥ ਬਣਾਏ ਗਏ ਹਨ ਅਤੇ ਕੁਝ ਪੋਲਿੰਗ ਬੂਥਾਂ ਵਿੱਚ ਸੋਧ ਕੀਤੀ ਗਈ ਹੈ। ਮੀਟਿੰਗ ਵਿੱਚ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਬੂਥਾਂ ਦੀ ਰੇਸ਼ਨੇਲਾਈਜੇਸ਼ਨ ਸਬੰਧੀ ਸੂਚੀ ਵੀ ਮੁਹੱਈਆ ਕਰਵਾਈ ਗਈ।