Breaking
Fri. Mar 28th, 2025

ਚੋਣ ਡਿਊਟੀ ਤੋਂ ਛੋਟ ਦੇਣ ਹਿੱਤ ਬਿਨੈਪੱਤਰਾਂ ਦੇ ਨਿਪਟਾਰੇ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ

ਵਧੀਕ ਡਿਪਟੀ ਕਮਿਸ਼ਨਰ (ਜ) ਹੋਣਗੇ ਜ਼ਿਲ੍ਹਾ ਪੱਧਰੀ ਕਮੇਟੀ ਦੇ ਨੋਡਲ ਅਫ਼ਸਰ
ਮੈਡੀਕਲ ਅਧਾਰ ’ਤੇ ਅਣ-ਫਿੱਟ ਪਾਏ ਜਾਣ ਵਾਲੇ ਕਰਮੀਆਂ ਸਬੰਧੀ ਪ੍ਰਬੰਧਕੀ ਸਕੱਤਰਾਂ ਨੂੰ ਭੇਜੀ ਜਾਵੇਗੀ ਰਿਪੋਰਟ
ਜਲੰਧਰ, 04 ਅਕਤੂਬਰ 2024-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬੁੱਧੀਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰਵਾਈਆਂ ਜਾ ਰਹੀਆਂ ਪੰਚਾਇਤੀ ਚੋਣਾਂ-2024 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਤੌਰ ਪ੍ਰੀਜਾਇਡਿੰਗ ਤੇ ਪੋਲਿਗ ਅਫ਼ਸਰ ਡਿਊਟੀ ਲਗਾਈ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਜਲੰਧਰ ਦੀਆਂ ਹਦਾਇਤਾਂ ਅਨੁਸਾਰ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਚੋਣ ਡਿਊਟੀ ਕਟਵਾਉਣ ਅਤੇ ਡਿਊਟੀ ਤੋਂ ਛੋਟ ਦੇਣ ਲਈ ਪੇਸ਼ ਕੀਤੇ ਜਾਂਦੇ ਬਿਨੈਪੱਤਰਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ੇ ਵਧੀਕ ਡਿਪਟੀ ਕਮਿਸ਼ਨਰ (ਜ) ਕਮੇਟੀ ਦੇ ਨੋਡਲ ਅਫ਼ਸਰ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਡਿਪਟੀ ਡਾਇਰੈਕਟਰ ਲੈਂਡ ਰਿਕਾਰਡ, ਤਪਨ ਭਨੋਟ ਨੂੰ ਕਮੇਟੀ ਵਿੱਚ ਬਤੌਰ ਚੇਅਰਮੈਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਿੰਦਰਜੀਤ ਕੌਰ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਹਰਜਿੰਦਰ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਸਿੰਘ, ਗਾਇਨਾਕਾਲੋਜਿਸਟ ਸਿਵਲ ਹਪਸਤਾਲ, ਜਲੰਧਰ ਡਾ. ਸਤਵਿੰਦਰ ਕੌਰ, ਮੈਡੀਕਲ ਸਪੈਸ਼ਲਿਸਟ ਯੂ.ਸੀ.ਐਚ.ਸੀ. ਬਸਤੀ ਗੁਜ਼ਾਂ ਜਲੰਧਰ ਡਾ. ਤਰਸੇਮ ਲਾਲ ਅਤੇ ਆਰਥੋ ਸਪੈਸ਼ਲਿਸਟ ਸਿਵਲ ਹਸਪਤਾਲ, ਜਲੰਧਰ ਡਾ.ਮੋਹਿਤ ਬਾਂਸਲ ਨੂੰ ਬਤੌਰ ਮੈਂਬਰ ਸ਼ਾਮਿਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਮੇਟੀ ਚੋਣ ਡਿਊਟੀ ਨਾਲ ਸਬੰਧਿਤ ਦਰਖਾਸ਼ਤਾਂ ਅਲਟਰਨੇਟਿਵ ਦਿਨਾਂ ਦੌਰਾਨ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਕਮਰਾ ਨੰਬਰ 18, ਅਦਾਲਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਜ਼ਮੀਨੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਪ੍ਰਾਪਤ ਕਰਨ ਉਪਰੰਤ ਇਨ੍ਹਾਂ ਦੇ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਨੌਡਲ ਅਫ਼ਸਰ ਮੈਨਪਾਵਰ ਮੈਨੇਜਮੈਂਟ ਨੂੰ ਰਿਪੋਰਟ ਪੇਸ਼ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕਮੇਟੀ ਵਲੋਂ ਚੋਣ ਡਿਊਟੀ ਤੋਂ ਛੋਟ ਦੇਣ ਲਈ ਬਿਨੈਪੱਤਰਾਂ ਵਿੱਚ ਦਿੱਤੇ ਗਏ ਤੱਥਾਂ ਦੀ ਘੋਖ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਅਧਿਕਾਰੀ ਤੇ ਕਰਮਚਾਰੀ ਵਲੋਂ ਮੈਡੀਕਲ ਅਧਾਰ ’ਤੇ ਚੋਣ ਡਿਊਟੀ ਤੋਂ ਛੋਟ ਦੇਣ ਲਈ ਬਿਨੈਪੱਤਰ ਦਿੱਤਾ ਜਾਂਦਾ ਹੈ ਤਾਂ ਕਮੇਟੀ ਵਿੱਚ ਨਾਮਜ਼ਦ ਡਾਕਟਰਾਂ ਵਲੋਂ ਤਸਦੀਕ ਕੀਤਾ ਜਾਵੇਗਾ ਕਿ ਇਹ ਕਰਮਚਾਰੀ ਮੈਡੀਕਲ ਅਧਾਰ ’ਤੇ ਛੋਟ ਦੇਣ ਲਈ ਯੋਗ ਹੈ ਜਾਂ ਨਹੀਂ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਡਿਊਟੀ ਤੋਂ ਛੋਟ ਲੈਣ ਵਾਲਾ ਅਧਿਕਾਰੀ ਤੇ ਕਰਮਚਾਰੀ ਮੈਡੀਕਲ ਤੱਥਾਂ ’ਤੇ ਸਰਵਿਸ ਕਰਨ ਲਈ ਅਣ-ਫਿੱਟ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਕਮੇਟੀ ਵਲੋਂ ਵਿਸਥਾਰਪੂਰਵਕ ਰਿਪੋਰਟ ਬਣਾ ਕੇ ਆਪਣੀ ਟਿੱਪਣੀ ਸਮੇਤ ਪੇਸ਼ ਕੀਤੀ ਜਾਵੇਗੀ ਤਾਂ ਜੋ ਅਜਿਹੇ ਕੇਸਾਂ ਵਿੱਚ ਸਬੰਧਿਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਸੂਚਿਤ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਕਿ ਚੋਣ ਡਿਊਟੀ ਤੋਂ ਛੋਟ ਲੈਣ ਲਈ ਬਿਨੈਪੱਤਰਾਂ ਦੀ ਚੰਗੀ ਤਰ੍ਹਾਂ ਘੋਖ ਕੀਤੀ ਜਾਵੇ ਤਾਂ ਜੋ ਪੰਚਾਇਤੀ ਚੋਣਾਂ ਦੇ ਕੰਮ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Related Post

Leave a Reply

Your email address will not be published. Required fields are marked *