ਬਿਲਗਾ, 8 ਅਕਤੂਬਰ 2024- ਥਾਣਾ ਬਿਲਗਾ ਦੇ ਮੁੱਖੀ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਨਿਗਰਾਨੀ ਹੇਠ ਇਲਾਕਾ ਥਾਣੇ ਵਿੱਚ ਚੱਲਦੀ ਚੈਕਿੰਗ ਦੌਰਾਨ ਏ.ਐਸ.ਆਈ. ਅਵਤਾਰ ਲਾਲ ਸਮੇਤ ਪੁਲਿਸ ਪਾਰਟੀ ਵੱਲੋ 01 ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋ 100 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ।
ਪ੍ਰੈੱਸ ਨੂੰ ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਫਿਲੌਰ ਜਲੰਧਰ ਦਿਹਾਤੀ ਨੇ ਦੱਸਿਆ ਕਿ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਮੁੱਖ ਅਫਸਰ ਥਾਣਾ ਬਿਲਗਾ ਦੀ ਨਿਗਰਾਨੀ ਹੇਠ ਏ.ਐਸ.ਆਈ. ਅਵਤਾਰ ਲਾਲ ਸਮੇਤ ਪੁਲਿਸ ਪਾਰਟੀ ਵੱਲੋ ਦੌਰਾਨੇ ਗਸ਼ਤ ਥਾਣਾ ਬਿਲਗਾ ਤੋ ਪਿੰਡ ਮਾਓ ਸਾਹਿਬ ਨੂੰ ਜਾ ਰਿਹਾ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਮਾਓ ਸਾਹਿਬ ਤੋ ਬੰਨ ਦਰਿਆ ਸਤਲੁਜ ਨੂੰ ਜਾ ਰਹੇ ਸੀ ਤਾਂ ਸਾਹਮਣੇ ਬੰਨ ਸਤਲੁਜ ਸਾਈਡ ਵੱਲੋ ਇੱਕ ਮੋਨਾ ਨੌਜਵਾਨ ਆਉਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਪਹਿਨੇ ਪਜਾਮਾ (ਲੋਅਰ) ਦੀ ਸੱਜੀ ਜੇਬ ਵਿੱਚੋ ਇੱਕ ਕਾਲੇ ਰੰਗ ਦਾ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਫਿਰ ASI ਅਵਤਾਰ ਸਮੇਤ ਪੁਲਿਸ ਪਾਰਟੀ ਨੇ ਸੁਰਿੰਦਰ ਸਿੰਘ ਉਰਫ ਬੱਬੂ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਮਾਓ ਸਾਹਿਬ ਬਿਲਗਾ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਇਸ ਵੱਲੋ ਸੁੱਟੇ ਕਾਲੇ ਰੰਗ ਦੇ ਮੋਮੀ ਲਿਫਾਫਾ ਵਿੱਚੋ 100 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਦੋਸ਼ੀ ਖਿਲ਼ਾਫ ਮੁਕੱਦਮਾ ਨੰਬਰ 62, ਅ/ਧ 22-61-85 NDPS Act ਤਹਿਤ ਕੇਸ ਦਰਜ ਰਜਿਸਟਰ ਕੀਤਾ ਗਿਆ।
ਦੋਸ਼ੀ ਸੁਰਿੰਦਰ ਸਿੰਘ ਉਰਫ ਬੱਬੂ ਖਿਲ਼ਾਫ ਪਹਿਲਾ ਵੀ ਮੁਕੱਦਮਾ ਨੰਬਰ 123 ਮਿਤੀ 26-04-2018 ਅ/ਧ 61-1-14 ਐਕਸਾਈਜ ਐਕਟ ਥਾਣਾ ਫਿਲੌਰ ਅਤੇ ਮੁਕੱਦਮਾ ਨੰਬਰ 105 ਮਿਤੀ 14-08-2023 ਅ/ਧ 21(ਬੀ) 29-61-85 ਐਨ ਡੀ ਪੀ ਐਸ ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਹੋਏ ਹਨ ਦੋਸ਼ੀ ਜਮਾਨਤ ਪਰ ਆਇਆ ਹੋਇਆ ਹੈ।