Breaking
Thu. Mar 27th, 2025

ਹੁਣ ਤੱਕ 103230 ਮੀਟਰਕ ਟਨ ਹੋਈ ਝੋਨੇ ਦੀ ਖਰੀਦ, ਕਿਸਾਨਾਂ ਨੂੰ 181 ਕਰੋੜ ਰੁਪਏ ਦੀ ਕੀਤੀ ਅਦਾਇਗੀ

  • ਮੰਡੀਆਂ ‘ਚ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ ਝੋਨੇ ਦੀ ਲਿਫਟਿੰਗ: ਡਿਪਟੀ ਕਮਿਸ਼ਨਰ
  • ਕਿਹਾ, ਅਧਿਕਾਰੀਆਂ ਵਲੋਂ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ

  • ਜਲੰਧਰ , 17 ਅਕਤੂਬਰ 2024-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਲਿਫਟਿੰਗ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਆਪਣੀ ਸਬ-ਡਵੀਜ਼ਨ ਅਧੀਨ ਪੈਂਦੇ ਖਰੀਦ ਕੇਂਦਰਾਂ ਦਾ ਲਗਾਤਾਰ ਜਾਇਜ਼ਾ ਲੈਣ, ਤਾਂ ਜੋ ਕਿਸੇ ਵੀ ਮੰਡੀ ਵਿੱਚ ਕੋਈ ਦਿੱਕਤ ਨਾ ਆ ਸਕੇ।
    ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 109903 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 103230 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਖਰੀਦ ਕੀਤੇ ਝੋਨੇ ਦੀ 181 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ।
    ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ, ਲਿਫਟਿੰਗ ਅਤੇ ਸਮੇਂ-ਸਿਰ ਅਦਾਇਗੀ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਲਿਫਟਿੰਗ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਬੰਧਿਤ ਅਧਿਕਾਰੀ ਖੁਦ ਲਗਾਤਾਰ ਮੰਡੀਆਂ ਵਿੱਚ ਜਾ ਕੇ ਸੁਚਾਰੂ ਢੰਗ ਨਾਲ ਲਿਫਟਿੰਗ ਯਕੀਨੀ ਬਣਾਉਣ।

Related Post

Leave a Reply

Your email address will not be published. Required fields are marked *