ਜਲੰਧਰ, 19 ਅਕਤੂਬਰ 2024- ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪੈਦਾ ਹੋ ਰਹੀ ਸਥਿਤੀ ਦੇ ਬੇਹੱਦ ਚਿੰਤਾਜਨਕ ਹੋ ਜਾਣ, ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੇ ਕੋਈ ਪ੍ਰਬੰਧ ਨਾ ਹੋਣ ਕਾਰਨ, ਮੰਡੀਆਂ ਅਤੇ ਖੇਤਾਂ ਵਿੱਚ ਲਗਾਤਾਰ ਖਰਾਬ ਹੋ ਰਹੀ ਝੋਨੇ ਦੀ ਫਸਲ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਢੁਕਵੇਂ ਉਪਰਾਲੇ ਨਾ ਕੀਤੇ ਜਾਣ ਕਾਰਨ ਸ਼ੈਲਰ ਮਾਲਕਾਂ ਵੱਲੋਂ ਕਿਸਾਨਾਂ ਨਾਲ ਧੋਖਾ ਕਰਨ ਕਾਰਨ, ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਪ੍ਰੈੱਸ ਕਲੱਬ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, ਕਿ ਸਰਕਾਰ ਸਮੱਸਿਆ ਦਾ ਤੁਰੰਤ ਹੱਲ ਕਰੇ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਮੰਡੀਆਂ ਵਿੱਚ ਹੋ ਰਹੀ ਕਿਸਾਨਾਂ ਦੀ ਲੁੱਟ ਅਤੇ ਸ਼ੈਲਰ ਮਾਲਕਾਂ ਵੱਲੋਂ ਜਥੇਬੰਦੀਆਂ ਦਾ ਨਾਂ ਲੈ ਕੇ ਜੋ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ, ਉਸ ਤੇ ਸ਼ੈਲਰ ਮਾਲਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਅਗਰ ਇਹ ਲੁੱਟ ਨਾ ਬੰਦ ਕੀਤੀ ਗਈ ਤੇ ਸ਼ੈਲਰ ਮਾਲਕਾਂ ਖਿਲਾਫ ਵੀ ਅੰਦੋਲਨ ਚਲਾਇਆ ਜਾਵੇਗਾ, ਇੱਥੇ ਸ. ਰਾਏ ਨੇ ਇਹ ਵੀ ਕਿਹਾ ਕਿ ਜੇਕਰ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੁੰਦੀ ਤਾਂ ਪੰਜਾਬ ਦੀ ਆਰਥਿਕਤਾ ਅਤੇ ਮੰਡੀਕਰਨ ਨੂੰ ਵੱਡੀ ਸੱਟ ਵੱਜੇਗੀ, ਸੂਬਾ ਸਕੱਤਰ ਸ. ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਜੇਕਰ ਕਿਸਾਨਾਂ ਦੀ ਖੱਜਲ ਖਰਾਬੀ ਅਤੇ ਫਸਲ ਦੀ ਬਰਬਾਦੀ ਦਾ ਕੋਈ ਹੱਲ ਨਹੀਂ ਕਰਦੀ ਤਾਂ ਫਿਰ 21 ਅਕਤੂਬਰ ਨੂੰ ਸਵੇਰੇ 10 ਵਜੇ ਫਗਵਾੜਾ ਸ਼ੂਗਰ ਮਿੱਲ ਚੌਂਕ ਭਾਰਤੀ ਕਿਸਾਨ ਯੂਨੀਅਨ ਦੁਆਬਾ ਵੱਲੋਂ ਝੋਨੇ ਦੀਆਂ ਲੱਦੀਆਂ ਟਰਾਲੀਆਂ ਅਤੇ ਹਜ਼ਾਰਾਂ ਕਿਸਾਨਾਂ ਨੂੰ ਨਾਲ ਲੈ ਕੇ ਸਰਕਾਰ ਦੇ ਖਿਲਾਫ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਜਾਵੇਗਾ ਜਿਸ ਦੀ ਜਿੰਮੇਵਾਰ ਕੇਂਦਰ ਅਤੇ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਕਿਰਪਾਲ ਸਿੰਘ ਮੂਸਾਪੁਰ ਜਸਵੀਰ ਸਿੰਘ ਚੇਲਾ ਬਲਵਿੰਦਰ ਸਿੰਘ ਸਾਭੀ ਤਰਸੇਮ ਸਿੰਘ ਢਿੱਲੋਂ ਗੁਰਪਾਲ ਸਿੰਘ ਮੌਲੀ ਦਵਿੰਦਰ ਸਿੰਘ ਸੰਧਵਾਂ ਕੁਲਜੀਤ ਸਿੰਘ ਖਾਨਖਾਨਾ, ਰਣਜੀਤ ਸਿੰਘ ਖੇਲਾ ਮਨਜੀਤ ਸਿੰਘ ਲੱਲੀ, ਇੰਦਰਵੀਰ ਸਿੰਘ ਕਾਦੀਆਂ ਮਾਲਵਾ ਜੋਨ, ਸੰਤੋਖ ਸਿੰਘ ਲੱਖਪੁਰ, ਜਸਪ੍ਰੀਤ ਸਿੰਘ ਸ਼ਾਮਲ ਸਨ।