ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨ ਭਰਾਵਾਂ ਦੇ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਸਮਝਿਆ ਗਿਆ।

ਸੀ ਐਮ ਮਾਨ ਨੇ ਕਿਸਾਨ ਭਰਾਵਾਂ ਨੂੰ ਨਾਲ ਹੀ ਮੰਡੀਆਂ ‘ਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਪ੍ਰਬੰਧਾਂ ਤੋਂ ਜਾਣੂ ਕਰਵਾਇਆ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ MSP ‘ਤੇ ਹੀ ਵਿਕੇਗੀ। ਸੀ ਐਮ ਮਾਨ ਨੇ ਕਿਹਾ ਕਿ MSP ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜਬੂਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਅੰਨਦਾਤੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦੇਵਾਂਗੇ। ਕਿਸਾਨ ਭਰਾਵਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਤੇ ਚੁੱਕਣ ਲਈ ਸਾਡੀ ਸਰਕਾਰ ਵਚਨਬੱਧ ਹੈ।