ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਕਲਾਨੌਰ ਵਿਖੇ ਪਾਰਟੀ ਦੇ ਪਰਿਵਾਰ ਅਤੇ ਕ੍ਰਾਂਤੀਕਾਰੀ ਸਾਥੀਆਂ ਦੇ ਨਾਲ ਮੁਲਾਕਾਤ ਕੀਤੀ। ਸਭ ਨੂੰ ਘਰ-ਘਰ ਜਾ ਕੇ ਸਰਕਾਰ ਵੱਲੋਂ ਲਏ ਗਏ ਲੋਕ ਹਿੱਤਾਂ ‘ਚ ਫ਼ੈਸਲਿਆਂ ਤੋਂ ਜਾਣੂ ਕਰਵਾਉਣ ਲਈ ਕਿਹਾ ਕਿ ਆਪਾ ਸਾਰਿਆਂ ਨੇ ਆਉਣ ਵਾਲੀ 13 ਨਵੰਬਰ ਨੂੰ ਹੋਰ ਤਕੜੇ ਹੋ ਕੇ ਡੇਰਾ ਬਾਬਾ ਨਾਨਕ ਤੋਂ ਲੋਕਾਂ ਦੀ ਸਰਕਾਰ ‘ਚ ਆਪਣਾ ਹਿੱਸਾ ਪਾਉਣਾ ਹੈ, ਤਾਂ ਜੋ ਇਲਾਕੇ ਦੀ ਵਿਕਾਸ ਕਾਰਜਾਂ ਰਾਹੀਂ ਨੁਹਾਰ ਬਦਲੀ ਜਾ ਸਕੇ। ਤੁਹਾਡੇ ਜੋਸ਼ ਅਤੇ ਉਤਸ਼ਾਹ ਨਾਲ ਹੀ ਇੱਕ ਨਵਾਂ ਰਿਕਾਰਡ ਕਾਇਮ ਕਰਾਂਗੇ।
ਬਹੁਤ ਸਾਰਾ ਪਿਆਰ ਸਤਿਕਾਰ ਦੇਣ ਲਈ ਸਭ ਦਾ ਦਿਲੋਂ ਧੰਨਵਾਦ। ਇਨਕਲਾਬ ਜ਼ਿੰਦਾਬਾਦ