ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਅੱਜ ਗਿੱਦੜਵਾਹਾ ਜਿਮਨੀ ਚੋਣ ਤੋਂ ਆਪਣਾ ਨਾਮਜਦਗੀ ਪੱਤਰ ਵਾਪਸ ਲੈ ਲਿਆ ਉਹਨਾਂ ਨੇ ਸ਼ੁਕਰਵਾਰ ਨੂੰ ਆਜ਼ਾਦ ਉਮੀਦਵਾਰ ਵਜੋ ਨਾਮਜ਼ਦਗੀ ਦਾਖਲ ਕੀਤੀ ਸੀ। ਜਗਮੀਤ ਬਰਾੜ ਨੇ ਕਿਹਾ ਕਿ ਮੈਂ ਆਪਣੀ 21 ਮੈਂਬਰੀ ਸਲਾਹਕਾਰ ਕਮੇਟੀ ਨਾਲ ਸਲਾਹ ਕੀਤੀ ਅਤੇ ਨਾਮਜਦਗੀ ਵਾਪਸ ਲੈਣ ਦਾ ਫੈਸਲਾ ਕੀਤਾ ਹਾਲਾਂਕਿ ਨਾ ਤਾਂ ਮੈਂ ਕਿਸੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਅਤੇ ਨਾ ਹੀ ਮੈਂ ਕਾਂਗਰਸ ਵਿੱਚ ਸ਼ਾਮਿਲ ਹੋ ਰਿਹਾ ਇਸ ਮੌਕੇ ਉਹਨਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਵੀ ਆਲੋਚਨਾ ਕੀਤੀ ਜਿਨਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਕਾਂਗਰਸ ਉਮੀਦਵਾਰ ਵਜੋਂ ਜਿਮਨੀ ਚੋਣ ਲੜ ਰਹੀ ਹੈ। ਬਰਾੜ ਨੇ ਕਿਹਾ ਕਿ ਮੈਂ ਰਾਜਾ ਵੜਿੰਗ ਵਿਰੁੱਧ ਜਾਂਚ ਅਤੇ ਕਾਰਵਾਈ ਦੀ ਮੰਗ ਕਰਦਾ ਹਾਂ ਜੋ ਵਿਵਾਦਾਂ ਦਾ ਸਾਹਮਣਾ ਕਰ ਰਿਹਾ ਅਤੇ ਟਰਾਂਸਪੋਰਟ ਘੋਟਾਲੇ ਦਾ ਦੋਸ਼ੀ ਹੈ।