ਬਿਲਗਾ, 8 ਨਵੰਬਰ 2024- ਸ਼ੀਲਾ ਰਾਣੀ ਤਾਂਗੜੀ ਡੀ.ਏ.ਵੀ ਪਬਲਿਕ ਸਕੂਲ ਬਿਲਗਾ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਕੇ ਵੱਖ-ਵੱਖ ਤਗਮੇ ਜਿੱਤ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਅੰਡਰ 19 ਵਰਗ ਵਿੱਚ ਸੁਖਰਾਜ ਸਿੰਘ ਨੇ ਲੰਬੀ ਛਾਲ ਅਤੇ ਅਭਿਸ਼ੇਕ ਨੇ 800 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਅੰਡਰ 17 ਵਰਗ ਵਿੱਚ ਗੁਰਸ਼ਰਨ ਸਿੰਘ ਨੇ ਸ਼ਾਟ ਪੁਟ ਵਿੱਚ ਸੋਨ ਤਗਮਾ ਜਿੱਤਿਆ। ਅੰਡਰ 14 ਲੜਕਿਆਂ ਦੇ ਵਰਗ ਵਿੱਚ ਕਾਰਤਿਕ 400 ਮੀਟਰ ਦੌੜ ਵਿੱਚ ਪਹਿਲੇ, 600 ਮੀਟਰ ਦੌੜ ਵਿੱਚ ਦੂਜੇ ਅਤੇ ਗਗਨਦੀਪ ਸਿੰਘ 200 ਮੀਟਰ ਦੌੜ ਵਿੱਚ ਤੀਜੇ ਸਥਾਨ ’ਤੇ ਰਿਹਾ। ਅੰਡਰ 14 ਲੜਕਿਆਂ ਦੀ ਰਿਲੇਅ ਦੌੜ ਵਿੱਚ ਸਕੂਲ ਦੇ ਵਿਦਿਆਰਥੀ ਕਾਰਤਿਕ ਗਗਨਦੀਪ ਸਿੰਘ ਨੇ ਰਿਲੇਅ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ।
ਅੰਡਰ 17 ਲੜਕੀਆਂ ਦੇ ਵਰਗ ਵਿੱਚ ਸਕੂਲ ਦੀ ਵਿਦਿਆਰਥਣ ਜੈਸਮੀਨ ਨੇ 800 ਮੀਟਰ ਅਤੇ 1500 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ 17 ਲੜਕੀਆਂ ਦੀ ਰਿਲੇਅ ਰੇਸ ਵਿੱਚ ਜੈਸਮੀਨ, ਜੈਸਮੀਨ ਕੌਰ ਦੁਸਾਂਝ, ਕੋਹਿਨੂਰ ਨਵਪ੍ਰੀਤ ਨੇ 400 x 400 ਮੀਟਰ ਰਿਲੇਅ ਰੇਸ ਵਿੱਚ ਦੂਜਾ ਸਥਾਨ ਅਤੇ ਇਸੇ ਵਰਗ ਵਿੱਚ 400 x 100 ਮੀਟਰ ਰਿਲੇਅ ਰੇਸ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਕੀਤੀ ਗਈ ਹੈ।
ਜੇਤੂ ਖਿਡਾਰੀਆਂ ਦਾ ਸਕੂਲ ਪਰਤਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਜੀਵ ਗੁਜਰਾਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਡੀ.ਪੀ.ਈ ਅਧਿਆਪਕ ਬਲਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਨੂੰ ਦਿੱਤਾ ।
ਡੀ.ਏ.ਵੀ. ਪਬਲਿਕ ਸਕੂਲ ਬਿਲਗਾ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੱਲਾਂ ਮਾਰੀਆਂ
