ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਹੈਰਾਨੀ ਜਤਾਉਂਦੇ ਕਿਹਾ ਕੀ ਭਾਜਪਾ ਹੁਣ ਇਸ ਗੱਲ ਦੀ ਜਾਂਚ ਕਰਨਾ ਚਾਹੁੰਦੀ ਹੈ ਕਿ ਪੰਜਾਬ ਦੇ ਕਿਸਾਨ ਦੋ ਵਕਤ ਦੀ ਰੋਟੀ ਕਿਵੇਂ ਖਾ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਹ ਝੂਠੇ ਦੋਸ਼ਾਂ ਅਤੇ ਅਫ਼ਵਾਹਾਂ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਝੁਕਾਇਆ ਦਿੱਤਾ ਸੀ ਅਤੇ ਅੱਜ ਉਸੇ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲਿਆ ਜਾ ਰਿਹਾ ਹੈ। ਪੰਜਾਬ ਦੇ ਕਿਸਾਨਾਂ ਦੇ ਦਬਾਅ ਹੇਠ ਮੋਦੀ ਨੂੰ ਕਾਲੇ ਖੇਤੀ ਕਾਨੂੰਨ ਵਾਪਸ ਲੈਣੇ ਪਏ ਸੀ।
ਭਾਜਪਾ ਦਾ ਉਦੇਸ਼ ਕਿਸਾਨਾਂ ਤੋਂ ਅੰਦੋਲਨ ਦਾ ਬਦਲਾ ਲੈਣਾ – ਨੀਲ ਗਰਗ
