ਸ੍ਰੀ ਮੁਕਤਸਰ ਸਾਹਿਬ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ। ਬਿੱਟੂ ਨੇ ਕਿਹਾ ਕਿ ਇਹ ਕਿਸਾਨ ਨਹੀਂ ਸਗੋਂ ਕਿਸਾਨ ਆਗੂ ਹਨ ਜੋ ਭਾਜਪਾ ਦਾ ਵਿਰੋਧ ਕਰ ਰਹੇ ਹਨ। ਇਹ “ਤਾਲਿਬਾਨੀ ਤਰੀਕਾ” ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ।