ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਸੂਬੇ ਦੇ ਕਿਸਾਨਾਂ ਨੂੰ ਤੋਹਫਾ ਦਿੰਦੇ ਹੋਏ ਇਕ ਕਲਿਕ ਨਾਲ 2 ਲੱਖ 62 ਹਜਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 300 ਕਰੋੜ ਰੁਪਏ ਦੀ ਬੋਨਸ ਰਕਮ ਜਾਰੀ ਕੀਤੀ।
ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਸੱਭ ਤੋਂ ਉੱਪਰ ਰੱਖਦੇ ਹੋਏ ਖਰੀਫ-2024 ਦੌਰਾਨ ਪ੍ਰਤੀਕੂਲ ਮੌਸਮ ਦੀ ਸਥਿਤੀ ਦੇ ਕਾਰਨ ਰਾਜ ਵਿਚ ਉਤਪਾਦਿਤ ਕੀਤੀ ਜਾ ਰਹੀ ਖੇਤੀਬਾੜੀ ਅਤੇ ਬਾਗਬਾਨੀ ਫਸਲਾਂ ‘ਤੇ 2000 ਰੁਪਏ ਪ੍ਰਤੀ ਏਕੜ ਬੋਨਸ ਦੇਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਵੱਲੋਂ 16 ਅਗਸਤ, 2024 ਨੂੰ ਪਹਿਲੀ ਕਿਸਤ ਦੀ ਅਦਾਇਗੀ ਵਜੋ ਹੁਣ ਤਕ 496 ਕਰੋੜ ਰੁਪਏ ਦੀ ਬੋਨਸ ਰਕਮ ਸਿੱਧੇ 5 ਲੱਖ 80 ਹਜਾਰ ਕਿਸਾਨਾਂ ਦੇ ਖਾਤੇ ਵਿਚ ਡੀਬੀਟੀ ਰਾਹੀਂ ਟ੍ਰਾਂਸਫਰ ਕੀਤੀ ਗਈ ਸੀ।
ਸੀ ਐਮ ਸੈਣੀ ਨੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਕਿਸਾਨਾਂ ਨੂੰ ਦਿੱਤਾ ਤੋਹਫਾ
