ਲੁਧਿਆਣਾ ਵਿੱਚ ਜ਼ਹਿਰੀਲੀ ਧੁੰਦ ਦਾ ਕਹਿਰ ਜਾਰੀ ਹੈ। ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨ-ਰਾਤ ਲਗਾਤਾਰ ਪੈ ਰਹੀ ਜ਼ਹਿਰੀਲੀ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਖਾਸ ਕਰਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੀ ਰਾਤ ਦਿਹਾਤੀ ਖੇਤਰਾਂ ਵਿੱਚ ਵਿਜ਼ੀਬਿਲਟੀ 5 ਮੀਟਰ ਅਤੇ ਸ਼ਹਿਰ ਵਿੱਚ 50 ਮੀਟਰ ਤੱਕ ਸੀ। ਸੰਘਣੀ ਧੁੰਦ ਕਾਰਨ ਆਵਾਜਾਈ ਵੀ ਬਹੁਤ ਹੌਲੀ ਚੱਲ ਰਹੀ ਹੈ। ਦਿਨ ਵੇਲੇ ਵੀ ਡਰਾਈਵਰਾਂ ਨੂੰ ਹੈੱਡਲਾਈਟਾਂ ਜਗਾ ਕੇ ਗੱਡੀ ਚਲਾਉਣੀ ਪੈਂਦੀ ਹੈ। ਲੁਧਿਆਣਾ ਦਾ ਏਅਰ ਕੁਆਲਿਟੀ ਇੰਡੈਕਸ ਵਿਗੜ ਗਿਆ ਹੈ। ਬੀਤੀ ਰਾਤ AQI 400 ਨੂੰ ਪਾਰ ਕਰ ਗਿਆ ਸੀ।
ਪੀਏਯੂ ਦੇ ਮੌਸਮ ਵਿਗਿਆਨੀ ਡਾ.ਪੀ.ਕੇ.ਕਿੰਗਰਾ ਅਨੁਸਾਰ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਧੁੰਦ ਵਰਗੀ ਸਥਿਤੀ ਬਣੀ ਰਹੇਗੀ। ਵਧਦੇ ਧੂੰਏਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸ਼ੁੱਕਰਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਜ਼ਹਿਰੀਲੇ ਧੂੰਏ ਕਾਰਨ ਸਾਹ ਲੈਣ ਵਿੱਚ ਹੋਰ ਵੀ ਦਿੱਕਤ ਆ ਰਹੀ ਹੈ। ਇਹ ਧੁੰਦ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵਿਸ਼ੇਸ਼ ਤੌਰ ‘ਤੇ ਨੁਕਸਾਨਦੇਹ ਹੈ। ਲਗਾਤਾਰ ਧੂੰਏਂ ਕਾਰਨ ਲੋਕਾਂ ਦੀਆਂ ਅੱਖਾਂ ਅਤੇ ਗਲੇ ਵਿੱਚ ਇਨਫੈਕਸ਼ਨ ਲਗਾਤਾਰ ਵੱਧ ਰਹੀ ਹੈ। ਹਸਪਤਾਲਾਂ ਵਿੱਚ ਜ਼ਿਆਦਾਤਰ 50 ਸਾਲ ਤੋਂ ਵੱਧ ਉਮਰ ਦੇ ਮਰੀਜ਼ ਆ ਰਹੇ ਹਨ
ਲੁਧਿਆਣਾ ਵਿੱਚ ਜ਼ਹਿਰੀਲੀ ਧੁੰਦ ਦਾ ਕਹਿਰ ਜਾਰੀ
