ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ, ਬਾਰਵੀਂ ਸ਼੍ਰੇਣੀ ਸਮੇਤ ਓਪਨ ਸਕੂਲ 2025 ਦੀ ਸਾਲਾਨਾ ਪ੍ਰੀਖਿਆ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅੱਠਵੀਂ ਅਤੇ 12ਵੀਂ ਸ਼੍ਰੇਣੀ ਸਮੇਤ ਓਪਨ ਸਕੂਲ 2025 ਦੀ ਇਮਤਿਹਾਨ 19 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ ਜਦਕਿ ਦਸਵੀਂ ਸ਼੍ਰੇਣੀ ਸਮੇਤ ਓਪਨ ਸਕੂਲ 2025 ਦੀਆਂ 2025 ਦੀ ਪ੍ਰੀਖਿਆ ਮਿਤੀ 10 ਮਾਰਚ 2025 ਤੋਂ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ ਜਦ ਕਿ ਇਹਨਾਂ ਪ੍ਰੀਖਿਆਵਾਂ ਦੀ ਡੇਟਸ਼ੀਟ ਬੋਰਡ ਦੀ ਵੈਬਸਾਈਟ ਅਤੇ ਅਖਬਾਰਾਂ ਵਿੱਚ ਬਾਅਦ ਵਿੱਚ ਦਿੱਤੀ ਜਾਵੇਗੀ।