ਸ਼ੰਭੂ, 6 ਦਸੰਬਰ 2024- ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਈ ਬੈਠੇ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ ਹਨ ਜਿਹਨਾਂ ਨੇ 2 ਬੈਰੀਕੇਡ ਪਾਰ ਕਰ ਲਏ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ ‘ਤੇ ਰੋਕ ਦਿੱਤਾ ਗਿਆ ਹੈ। ਖ਼ਬਰ ਇਹ ਵੀ ਹੈ ਕਿ ਕਿਸਾਨਾਂ ਨੇ ਕੰਡਿਆਲੀਆਂ ਤਾਰਾਂ ਪੁੱਟ ਕੇ ਸੁੱਟ ਦਿੱਤੀਆਂ ਹਨ ਅਤੇ ਕਿਸਾਨ ਅੱਗੇ ਵਧ ਰਹੇ ਹਨ। ਹੁਣ ਆਸਾਰ ਇਹ ਵੀ ਹਨ ਕਿ ਕਿਸਾਨਾਂ ਅਤੇ ਪੁਲਿਸ ਵਿਚਕਾਰ ਟਕਰਾਅ ਕਿਸੇ ਵੇਲੇ ਵੀ ਹੋ ਸਕਦਾ ਹੈ। ਹਰਿਆਣਾ ਸਰਕਾਰ ਨੇ ਐਮਐਸਪੀ, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੂੰ ਨਮਕ ਇਸ ਲਈ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਤਾਂ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਨਾ ਆਵੇ।