ਡੀ.ਏ.ਵੀ. ਬਿਲਗਾ ਵਿੱਚ ਇਨਾਮ ਵੰਡ ਸਮਾਗਮ ਦਾ ਆਯੋਜਨ ।
ਬਿਲਗਾ : 7 ਦਸੰਬਰ 2024- ਸ਼ੀਲਾ ਰਾਣੀ ਤਾਂਗੜੀ ਡੀ.ਏ.ਵੀ. ਪਬਲਿਕ ਸਕੂਲ ਬਿਲਗਾ ਵਿਖੇ ਅੱਜ ਇਨਾਮ ਵੰਡ ਸਮਾਰੋਹ ਮਨਾਇਆ ਗਿਆ ।
ਇਸ ਮੌਕੇ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ । ਇਸ ਪ੍ਰੋਗਰਾਮ ਵਿੱਚ ਛੋਟੇ-ਛੋਟੇ ਪ੍ਰੀ-ਪ੍ਰਾਇਮਰੀ ਬੱਚਿਆਂ ਨੇ ਹਾਜ਼ਰੀਨ ਨੂੰ ਇਲੈਕਟ੍ਰਾਨਿਕ ਯੰਤਰਾਂ ਕਾਰਨ, ਪਾਣੀ ਦੀ ਬੱਚਤ ਨਾ ਕਰਨ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤਰੀਕੇ ਨਾਲ ਦਰਸਾਇਆ ਕਿ ਦਰਸ਼ਕ ਇੱਕ ਸ਼ਾਨਦਾਰ ਅਨੁਭਵ ਨਾਲ ਭਰਪੂਰ ਹੋ ਗਏ । ਇਸ ਮੌਕੇ ਸੈਸ਼ਨ 2023-24 ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਸਕੂਲ ਦੇ ਚੇਅਰਮੈਨ ਐਨ.ਆਰ.ਆਈ. ਸ੍ਰੀ ਅਸ਼ਵਨੀ ਤਾਂਗੜੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਦੇਸ਼ ਜਾਂ ਵਿਦੇਸ਼ ਵਿੱਚ ਚੰਗੀ ਤਰ੍ਹਾਂ ਰਹਿ ਸਕਣ ।
ਸਕੂਲ ਪ੍ਰਬੰਧਕ ਸ਼੍ਰੀਮਤੀ ਸਵੀਨ ਪੁਰੀ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਰੰਗਾ-ਰੰਗ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ।
ਉਨ੍ਹਾਂ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਸ਼੍ਰੀ ਐਮ. ਐਲ. ਏਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਤਾਂਗੜੀ ਪਰਿਵਾਰ ਸਮਾਜ ਵਿੱਚ ਮੋਹਰੀ ਰਿਹਾ ਹੈ । ਸਕੂਲ ਦੇ ਸੰਸਥਾਪਕ ਪ੍ਰਿੰਸੀਪਲ ਸ੍ਰੀ ਰਵੀ ਸ਼ਰਮਾ ਨੇ ਕਿਹਾ ਕਿ ਉਹਨਾਂ ਵੱਲੋਂ ਲਾਇਆ ਬੂਟਾ ਵਧ-ਫੁੱਲ ਰਿਹਾ ਹੈ ਅਤੇ ਪ੍ਰਿੰਸੀਪਲ ਸੰਜੀਵ ਗੁਜਰਾਲ ਦੀ ਰਹਿਨੁਮਾਈ ਹੇਠ ਸਕੂਲ ਲਗਾਤਾਰ ਤਰੱਕੀ ਕਰ ਰਿਹਾ ਹੈ ।
ਸਕੂਲ ਦੇ ਪ੍ਰਿੰਸੀਪਲ ਸੰਜੀਵ ਗੁਜਰਾਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਇਹ ਸਕੂਲ ਅੱਜ ਇਲਾਕੇ ਦਾ ਮੋਹਰੀ ਸਕੂਲ ਹੈ ।
ਇਸ ਮੌਕੇ ਕਰਨਲ ਸਹਿਗਲ, ਕਰਨਲ ਸ਼ਰਮਾ, ਪ੍ਰਿੰਸੀਪਲ ਯੋਗੇਸ਼ ਗੰਭੀਰ, ਪ੍ਰਿੰਸੀਪਲ ਐਸ.ਕੇ. ਗੌਤਮ, ਪ੍ਰਿੰਸੀਪਲ ਅਨੀਤਾ ਨੰਦਾ, ਪ੍ਰਿੰਸੀਪਲ ਬਲਜਿੰਦਰ ਸਿੰਘ, ਸਥਾਨਕ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼੍ਰੀ ਜੈ ਗੋਪਾਲ ਸਚਦੇਵਾ, ਸ਼੍ਰੀ ਤੇਜਾ ਸਿੰਘ ਜੀ, ਸ਼੍ਰੀਮਤੀ ਹਰਦੀਪ ਕੌਰ, ਗਾਇਕ ਸ਼੍ਰੀ ਬਲਰਾਜ ਸੋਢੀ , ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।
ਡੀ ਏ ਵੀ ਬਿਲਗਾ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
