ਜਲੰਧਰ, 20 ਦਸੰਬਰ 2024- : ਜ਼ਿਲ੍ਹਾ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਨਗਰ ਨਿਗਮ/ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀ.ਐਨ.ਐਨ.ਐਸ., 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਸਿਆਸੀ ਪਾਰਟੀ ਚੋਣਾਂ ਵਾਲੇ ਦਿਨ 21 ਦਸੰਬਰ 2024 ਨੂੰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿੱਚ ਪ੍ਰਚਾਰ ਨਹੀਂ ਕਰੇਗੀ।