ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਮਾਪਤ ਹੋ ਗਈ ਮੀਡੀਏ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਅਸੀਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹਾਂ ਜਿਸ ਨੂੰ ਲੈ ਕੇ ਇਹ ਫੈਸਲਾ ਕੀਤਾ ਗਿਆ ਕਿ ਜਨਵਰੀ ਦੇ ਪਹਿਲੇ ਹਫਤੇ ਰਾਸ਼ਟਰਪਤੀ ਨੂੰ ਮਿਲਿਆ ਜਾਵੇਗਾ ਅਗਰ ਸਮਾਂ ਨਾ ਮਿਲਿਆ ਫਿਰ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਗੱਲ ਕੀਤੀ ਜਾਵੇਗੀ ਉਹਨਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਫਿਲਹਾਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਕੋਈ ਫੈਸਲਾ ਨਹੀਂ ਲਿਆ