ਰਾਸ਼ਟਰਪਤੀ ਵੱਲੋ ਸੰਯੁਕਤ ਕਿਸਾਨ ਮੋਰਚਾ ਐਸਕੇਐਮ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ
ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ ਐਸਕੇਐਮ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਐਸਕੇਐਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸੰਬੰਧਿਤ ਵੱਖ ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਸੀ। ਹਾਲਾਂਕਿ ਐਸਕੇਐਮ ਆਗੂਆਂ ਨੇ ਰਾਸ਼ਟਰਪਤੀ ਵੱਲੋਂ ਕਿਸਾਨਾਂ ਨੂੰ ਮੁਲਾਕਾਤ ਲਈ ਸਮਾਂ ਨਾ ਦੇਣ ਤੇ ਅਫਸੋਸ ਜਾਹਰ ਕੀਤਾ ਪਰ ਨਾਲ ਉਹਨਾਂ ਦੀ ਮੰਗ ਤੇ ਵਿਚਾਰ ਕਰਨ ਅਤੇ ਲਿਖਤੀ ਜਵਾਬ ਦੇਣ ਲਈ ਰਾਸ਼ਟਰਪਤੀ ਦੀ ਸ਼ਲਾਘਾ ਵੀ ਕੀਤੀ ਹੈ। ਐਸਕੇਐਮ ਦੇ ਆਗੂਆਂ ਨੇ ਆਸ ਪ੍ਰਗਟਾਈ ਕੇ ਰਾਸ਼ਟਰਪਤੀ ਭਵਨ ਵਲੋ ਕਿਸਾਨਾਂ ਦੀ ਮੁਲਾਕਾਤ ਲਈ ਸਮਾਂ ਦੇਣ ਸਬੰਧੀ ਮੰਗ ਤੇ ਮੁੜ ਤੋਂ ਵਿਚਾਰ ਕੀਤਾ ਜਾਵੇਗਾ
ਦਰਅਸਲ ਪਿਛਲੇ ਦਿਨੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਸਥਿਤ ਢਾਬੀ ਗੁਜਰਾਂ ਬਾਰਡਰ ਤੇ 41 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ ਜਿਨਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹ ਦਿੱਤੀ
ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ਵਿੱਚ ਆਨਾ ਕਾਨੀ ਨਾ ਕਰੇ ਇਸ ਦੇ ਨਾਲ ਹੀ ਉਹਨਾਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਸ਼ਿਕਾਇਤ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਾ ਆਉਣ ਦਾ ਦਾਅਵਾ ਕਰਦਿਆਂ ਜਾਂਚ ਅਕਾਲ ਤਖਤ ਸਾਹਿਬ ਨੂੰ ਸੌਂਪਣ ਦੀ ਗੱਲ ਆਖੀ ਇਸ ਦੌਰਾਨ ਉਹਨਾਂ ਨੂੰ ਅੱਜ ਇੱਥੇ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਏ ਗਏ ਪੰਜ ਸਿੰਘ ਸਾਹਿਬਾਨਾਂ ਦੇ ਫੈਸਲੇ ਨੂੰ ਪੂਰਾ ਕਰਨਾ ਚਾਹੀਦਾ ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੇ ਅਸਤੀਫਿਆਂ ਨੂੰ ਪ੍ਰਵਾਨ ਕਰਨ ਵਿੱਚ ਆਨਾ ਕਾਨੀ ਨਹੀਂ ਕਰਨੀ ਚਾਹੀਦੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਰਘਵੀਰ ਸਿੰਘ ਸਣੇ ਪੰਜ ਸਿੰਘ ਸਾਹਿਬਾਨਾਂ ਵੱਲੋਂ 2 ਦਸੰਬਰ ਨੂੰ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਤਨਖਾਹ ਲਗਾਈ ਗਈ ਸੀ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਉਦੇਸ਼ ਦਿੱਤਾ ਗਿਆ ਹੈ ਕਿ ਉਹ ਸੁਖਬੀਰ ਬਾਦਲ ਸਣੇ ਉਹਨਾਂ ਦੇ ਅਸਤੀਫੇ ਪ੍ਰਵਾਨ ਕਰੇ ਅਤੇ ਤਿੰਨ ਦਿਨਾਂ ਦੇ ਅੰਦਰ ਇਸਦੀ ਰਿਪੋਰਟ ਅਕਾਲ ਤਖਤ ਸਾਹਿਬ ਨੂੰ ਭੇਜੀ ਜਾਵੇ ਪਰ ਅਜਿਹਾ ਨਹੀਂ ਹੋਇਆ ਉਸ ਵੇਲੇ ਅਕਾਲੀ ਦਲ ਦੇ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਕੋਲੋਂ 20 ਦਿਨ ਦਾ ਸਮਾਂ ਹੋਰ ਮੰਗਿਆ ਹੈ। ਅਤੇ ਤਨਖਾਹ ਪੂਰੀ ਹੋਣ ਉਪਰੰਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਫੈਸਲੇ ਤੇ ਅਗਲੇ ਦੀ ਕਾਰਵਾਈ ਕੀਤੀ ਜਾਵੇਗੀ ਹੁਣ ਇਹ ਸਮਾਂ ਵੀ ਪੂਰਾ ਹੋ ਚੁੱਕਾ ਪਰ ਅਜੇ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਸਮੇਤ ਹੋਰਨਾਂ ਦੇ ਅਸਤੀਫੇ ਪਰਵਾਨ ਕਰਕੇ ਇਸ ਸਬੰਧੀ ਅਕਾਲ ਤਖਤ ਤੇ ਨਹੀਂ ਭੇਜੀ ਗਈ ਰਿਪੋਰਟ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਆਈ ਸ਼ਿਕਾਇਤ ਦੇ ਮਾਮਲੇ ਵਿੱਚ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਰਘਵੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਹੀਂ ਆਉਂਦਾ ਅਤੇ ਇਸ ਦੀ ਜਾਂਚ ਅਕਾਲ ਤਖਤ ਨੂੰ ਸੌਂਪਣੀ ਚਾਹੀਦੀ ਹੈ ਉਹਨਾਂ ਕਿਹਾ ਕਿ ਇਸ ਮੁੱਦੇ ਤੇ ਸ਼੍ਰੋਮਣੀ ਕਮੇਟੀ ਕੋਲ ਪਹਿਲਾਂ ਹੀ ਆਪਣੀ ਨਰਾਜ਼ਗੀ ਜਾਹਰ ਕਰ ਚੁੱਕੇ ਹਨ। ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ 19 ਦਿਸੰਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਨੂੰ ਇਹ ਸੇਵਾਵਾਂ ਸੌਂਪ ਦਿੱਤੀਆਂ ਗਈਆਂ ਸਨ ਕਿ ਕਾਰਵਾਈ ਜਥੇਦਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਉਹਨਾਂ ਦੇ ਇੱਕ ਰਿਸ਼ਤੇਦਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਅਧਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਸੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ ਅਤੇ 15 ਦਿਨਾਂ ਦੇ ਅੰਦਰ ਜਾਂਚ ਰਿਪੋਰਟ ਮੰਗੀ ਗਈ ਸੀ ਬਾਅਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਨੂੰ ਜਾਂਚ ਦਾ ਸਮਾਂ ਵਧਾ ਕੇ ਇੱਕ ਮਹੀਨੇ ਦਾ ਸਮਾਂ ਕੱਰ ਦਿੱਤਾ ਗਿਆ ਸੀ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਅਤੇ ਗੁਰੂ ਦੀ ਹਜੂਰੀ ਵਿੱਚ ਵੀ ਇਹਨਾਂ ਦੋਸ਼ਾਂ ਨੂੰ ਰੱਦ ਕਰ ਚੁੱਕੇ ਹਨ।

ਸੇਵਾ ਮੁਕਤ ਜੱਜ ਜਸਟਿਸ ਨਾਇਬ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਉੱਚ ਤਾਕਤੀ ਕਮੇਟੀ ਨੇ ਢਾਬੀ ਗੁਜਰਾਂ ਬਾਰਡਰ ਤੇ
ਕਿਸਾਨੀ ਮਸਲਿਆਂ ਨੂੰ ਘੋਖਣ ਲਈ ਸੁਪਰੀਮ ਕੋਰਟ ਵੱਲੋਂ ਸੇਵਾ ਮੁਕਤ ਜੱਜ ਜਸਟਿਸ ਨਾਇਬ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਉੱਚ ਤਾਕਤੀ ਕਮੇਟੀ ਨੇ ਢਾਬੀ ਗੁਜਰਾਂ ਬਾਰਡਰ ਤੇ ਅੱਜ ਬਾਅਦ ਦੁਪਹਿਰ ਮਰਨ ਵਰਤ ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕੀਤੀ ਕਮੇਟੀ ਨੇ ਡਲੇਵਾਲ ਨੂੰ ਇਲਾਜ ਕਰਵਾਉਣ ਜਾਂ ਫਿਰ ਹਲਕੀ ਮੈਡੀਕਲ ਡੋਜ ਲੈਣ ਦੀ ਬੇਨਤੀ ਕੀਤੀ ਜਿਸ ਨੂੰ ਕਿਸਾਨ ਆਗੂ ਨੇ ਨਕਾਰ ਦਿੱਤਾ ਡੱਲੇਵਾਲ ਨੇ ਕਮੇਟੀ ਨੂੰ ਇਹ ਯਕੀਨ ਬਣਾਉਣ ਦੀ ਬੇਨਤੀ ਕੀਤੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕਰੇ ਤਾਂ ਜੋ ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ। ਬਾਅਦ ਵਿੱਚ ਕਮੇਟੀ ਮੈਂਬਰਾਂ ਨੇ ਕਿਸਾਨ ਮੋਰਚੇ ਚ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਮੱਦੇ ਨਜ਼ਰ ਤਿਆਰ ਕੀਤਾ ਗਿਆ ਲੰਗਰ ਵੀ ਛਕਿਆ। ਹਾਈਕੋਰਟ ਦੇ ਸੇਵਾ ਮੁਕਤ ਜੱਜ ਨਵਾਬ ਸਿੰਘ ਦੀ ਅਗਵਾਈ ਵਾਲੀ ਕਮੇਟੀ ਵਿੱਚ ਸਾਬਕਾ ਡੀਜੀਪੀ ਬੀਐਸ ਸੰਧੂ ਅਰਥਸ਼ਾਸਤਰੀ ਆਰਐਸ ਘੁੰਮਣ ਖੇਤੀ ਮਾਹਿਰ ਦਵਿੰਦਰ ਸ਼ਰਮਾ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਸੁਖਪਾਲ ਸ਼ਾਮਿਲ ਸਨ। ਇਸ ਮੌਕੇ ਤੇ ਪੰਜਾਬ ਦੇ ਸਕੱਤਰ ਅਨੁਰਾਗ ਵਰਮਾ ਪਟਿਆਲਾ ਦੇ ਡੀਆਈ ਜੀ ਮਨਦੀਪ ਸਿੰਘ ਸੰਧੂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਅਤੇ ਐਸਐਸਪੀ ਡਾਕਟਰ ਨਾਨਕ ਸਿੰਘ ਵੀ ਮੌਜੂਦ ਸਨ ਮੀਟਿੰਗ ਵਿੱਚ ਹਾਜ਼ਰ ਰਹੇ ਸੇਵਾ ਮੁਕਤ ਡੀਆਈਜੀ ਨਰਿੰਦਰ ਭਾਰਗਵ ਦਾ ਕਹਿਣ ਸੀ ਕਿ ਇਹ ਹਾਂ ਪੱਖੀ ਕਦਮ ਹੈ ਅਤੇ ਆਸ ਹੈ ਕਿ ਅੱਜ ਗੁਰਪੁਰਬ ਮੌਕੇ ਹੋਈ ਸ਼ੁਰੂਆਤ ਕਿਸਾਨਾਂ ਤੇ ਸਰਕਾਰ ਦਰਮਿਆਨ ਗੱਲਬਾਤ ਦਾ ਪੁਲ ਸਾਬਿਤ ਹੋਵੇਗੀ।

ਗੁਰਸ਼ੇਰ ਸਿੰਘ ਦੇ ਵਿਦੇਸ਼ ਫਰਾਰ ਹੋਣ ਤੋਂ ਬਾਅਦ ਲੁੱਕ ਆਊਟ ਨੋਟਿਸ ਜਾਰੀ
ਗੈਂਗਸਟਰ ਲਾਰਸ ਬਿਸ਼ਨੋਈ ਦੀ ਜੇਲ ਇੰਟਰਵਿਊ ਦੇ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਰਾਜਪਾਲ ਵੱਲੋਂ ਗੁਰਸ਼ੇਰ ਸਿੰਘ ਵਿਰੁੱਧ ਕਾਰਵਾਈ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਬਰਖਾਸਤ ਦੇ ਹੁਕਮ ਜਾਰੀ ਕਰ ਦਿੱਤੇ ਸਨ ਇਸ ਦੌਰਾਨ ਗੁਰਸ਼ੇਰ ਸਿੰਘ ਦੇ ਵਿਦੇਸ਼ ਫਰਾਰ ਹੋਣ ਤੋਂ ਬਾਅਦ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਦਰਅਸਲ ਪਿਛਲੇ ਹਫਤੇ ਹੀ ਗ੍ਰਹਿ ਵਿਭਾਗ ਨੇ ਡੀਐਸਪੀ ਬਰਖਾਸਤਗੀ ਦੀ ਫਾਈਲ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਗਈ ਸੀ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਹਾਈਕੋਰਟ ਵਿੱਚ ਹਲਫਨਾਮਾ ਦੇ ਕੇ ਕਿਹਾ ਸੀ ਕਿ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਡੀਐਸਪੀ ਪਿਛਲੇ ਸਾਲ ਅਕਤੂਬਰ ਤੋਂ ਹੀ ਮੁਅੱਤਲ ਸੀ ਜਿਕਰਯੋਗ ਯੋਗ ਹੈ ਕਿ ਲਾਰੈਂਸ ਦੀ ਇੰਟਰਵਿਊ ਦੇ ਮਾਮਲੇ ਚ ਹਾਈਕੋਰਟ ਨੇ ਹੇਠਲੇ ਅਧਿਕਾਰੀਆਂ ਖਿਲਾਫ ਕੀਤੀ ਗਈ ਕਾਰਵਾਈ ਤੇ ਇਤਰਾਜ ਜਿਤਾਉਂਦੇ ਹੋਏ ਪੰਜਾਬ ਸਰਕਾਰ ਨੂੰ ਫਿਟਕਾਰ ਲਾਈ ਸੀ ਹਾਈ ਕੋਰਟ ਨੇ ਕਿਹਾ ਸੀ ਕਿ ਸੀਨੀਅਰ ਅਧਿਕਾਰੀਆਂ ਨੂੰ ਬਚਾਉਣ ਲਈ ਹੇਠਲੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਦੋਸਤੋ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲਾ ਮਾਰਚ 2023 ਵਿੱਚ ਪ੍ਰਸਾਰਿਤ ਕੀਤਾ ਗਿਆ ਸੀ ਇਹ ਇੰਟਰਵਿਊ ਵੀਡੀਓ ਕਾਨਫਰੰਸ ਰਾਹੀ ਕੀਤੀ ਗਈ ਜਿਸ ਵਿੱਚ ਜਿਸ ਸਮੇਂ ਇਹ ਇੰਟਰਵਿਊ ਇੱਕ ਨਿੱਜੀ ਚੈਨਲ ਦੇ ਪ੍ਰਸਾਰਿਤ ਹੋਈ ਉਸ ਸਮੇਂ ਲਾਰੈਸ ਸੀ ਆਈ ਏ ਖਰੜ ਦੀ ਹਰਾਸਤ ਵਿੱਚ ਸੀ ਮਾਮਲੇ ਦੀ ਜਾਂਚ ਡੀਐਸਪੀ ਗੁਰਸ਼ੇਰ ਸਿੰਘ ਕਰ ਰਹੇ ਸਨ।

ਫਿਲੌਰ ਦੇ ਪਿੰਡ ਅਕਲਪੁਰ ‘ਚ ਨੌਜਵਾਨ ਦਾ ਹੋਇਆ ਕਤਲ
ਫਿਲੌਰ ਨੇੜੇ ਪਿੰਡ ਅਕਲਪੁਰ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਨੇ ਪਿੰਡ ਦੇ ਨੌਜਵਾਨ ਜਗਤਾਰ ਸਿੰਘ ਪੁੱਤਰ ਜਸਵੀਰ ਸਿੰਘ ਦੀ ਤੇਜ਼ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਨੂੰ ਕੁਝ ਵਿਅਕਤੀਆਂ ਨੇ ਫੋਨ ਕਰਕੇ ਘਰੋ ਸੱਦਿਆ ਉਹ ਉਕਤ ਥਾਂ ਤੇ ਜਦੋਂ ਪੁੱਜਾ ਤੇ ਮੌਕੇ ਤੇ ਮੌਜੂਦ ਪੰਜ ਛੇ ਅਣਪਛਾਤੇ ਵਿਅਕਤੀਆਂ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗੰਭੀਰ ਹਾਲਤ ਵਿੱਚ ਜ਼ਖਮੀ ਜਗਤਾਰ ਸਿੰਘ ਨੂੰ ਕਰ ਦਿੱਤਾ ਗਿਆ ਰੌਲਾ ਪੈਣ ਤੇ ਘਰ ਵਾਲੇ ਤੇ ਪਿੰਡ ਵਾਸੀ ਮੌਕੇ ਤੇ ਪੁੱਜੇ ਉਦੋਂ ਤੱਕ ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ ਜਗਤਾਰ ਸਿੰਘ ਨੂੰ ਉਥੋਂ ਸਿਵਿਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਮੁੱਢਲੀ ਸਹਾਇਤਾ ਉਪਰੰਤ ਲੁਧਿਆਣੇ ਹਸਪਤਾਲ ਭੇਜ ਦਿੱਤਾ ਗਿਆ ਉੱਥੇ ਜਗਤਾਰ ਸਿੰਘ ਜਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਦਮ ਤੋੜ ਗਿਆ ਮੌਕੇ ਤੇ ਡੀਐਸਪੀ ਫਿਲੌਰ ਸਰਵਣ ਸਿੰਘ ਬਲ ਤੇ ਥਾਣਾ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਭਾਰੀ ਪੁਲਿਸ ਫੋਰਸ ਨਾਲ ਪੁੱਜੇ ਘਟਨਾ ਦੀ ਜਾਂਚ ਸ਼ੁਰੂ ਕੀਤੀ ਡੀਐਸਪੀ ਨੇ ਕਿਹਾ ਕਿ ਕਾਤਲਾਂ ਦੀ ਭਾਲ ਜਾਰੀ ਹੈ ਵੱਖ-ਵੱਖ ਟੀਮਾਂ ਬਣਾ ਕੇ ਭੇਜ ਦਿੱਤੀਆਂ ਗਈਆਂ ਨੇ ਉਹਨਾਂ ਕਿਹਾ ਕਿ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ਲਾਸ਼ ਦਾ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਫਿਲੌਰ ਵਿਖੇ ਲਿਆਂਦੀ ਗਈ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਗਤਾਰ ਸਿੰਘ ਘਰ ਚਲਾਉਣ ਵਾਲਾ ਇਕੱਲਾ ਜੀ ਸੀ ਉਹ ਆਪਣੇ ਪਿੱਛੇ ਪਤਨੀ ਤੇ ਦੋ ਮਾਸੂਮ ਬੱਚੇ ਛੱਡ ਗਏ ਹਨ।

ਹੱਥੋਪਾਈ ਵਿੱਚ ਦੁਕਾਨ ਮਾਲਕ ਤੇ ਚੋਰ ਦੀ ਮੌਤ ਹੋਣ ਦਾ ਸਮਾਚਾਰ
ਕਪੂਰਥਲਾ- ਸੁਲਤਾਨਪੁਰ ਲੋਧੀ ਜੀ ਟੀ ਰੋਡ ਤੇ ਬੱਸ ਅੱਡਾ ਭਾਣੋ ਲੰਗਾ ਵਿਖੇ ਬੀਤੀ ਦੇਰ ਰਾਤ 12 ਤੋਂ 1 ਵਜੇ ਦੇ ਕਰੀਬ ਇਕ ਮੈਡੀਕਲ ਸਟੋਰ ਤੇ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ ਤੇ ਮੌਕੇ ਤੇ ਪੁੱਜੇ ਦੁਕਾਨਦਾਰ ਮਾਲਕ ਤੇ ਚੋਰਾਂ ਵਿਚਕਾਰ ਹੋਈ ਹੱਥੋਪਾਈ ਵਿੱਚ ਦੁਕਾਨ ਮਾਲਕ ਤੇ ਚੋਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਬਚਨ ਸਿੰਘ ਦੇ ਪੁੱਤਰ ਪਵਨਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸੀ ਸੀ ਟੀ ਵੀ ਕੈਮਰੇ ਰਾਹੀਂ ਪਤਾ ਲੱਗਾ ਕਿ ਉਹਨਾਂ ਦੀ ਦੁਕਾਨ ਤੇ ਚੋਰ ਪੈ ਗਏ ਹਨ। ਜਿਸ ਤੇ ਦੁਕਾਨ ਮਾਲਕ ਗੁਰਚਰਨ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਾਜੀਆਂ ਤੇ ਉਸਦਾ ਲੜਕਾ ਪਵਨਦੀਪ ਸਿੰਘ ਜਦੋਂ ਮੌਕੇ ਤੇ ਪੁੱਜੇ ਤਾਂ ਚੋਰ ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ। ਦੁਕਾਨ ਮਾਲਕ ਨੇ ਆਪਣੀ ਰਾਈਫਲ ਨਾਲ ਚੋਰ ਤੇ ਵੱਟ ਨਾਲ ਹਮਲਾ ਕੀਤਾ ਇਸ ਮੌਕੇ ਤੇ ਚੋਰ ਨਾਲ ਗੁੱਥਮਗੁੱਥਾ ਹੋਣ ਦੌਰਾਨ ਦੁਕਾਨ ਮਾਲਕ ਵੱਲੋਂ ਚਲਾਈ ਗੋਲੀ ਦੁਕਾਨ ਮਾਲਕ ਦੇ ਹੀ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਅਤੇ ਜਖਮੀ ਹੋਏ ਚੋਰ ਨੇ ਵੀ ਦਮ ਤੋੜ ਦਿੱਤਾ ਪੁਲਿਸ ਨੂੰ ਸੂਚਨਾ ਨੂੰ ਮਿਲਣ ਤੇ ਪੁਲਿਸ ਟੀਮ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਘਟਨਾ ਸੰਬੰਧੀ ਜਦੋਂ ਡੀਐਸਪੀ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਸਿੱਧੂ ਵੀ ਪਹੁੰਚ ਗਏ।