Breaking
Fri. Mar 28th, 2025

ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨਾ ਬੇਹੱਦ ਨਿੰਦਣਯੋਗ ਤੇ ਮੰਦਭਾਗਾ ਵਰਤਾਰਾ-ਜਥੇਦਾਰ ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਪਿਛਲੇ ਦਿਨੀਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਬਾਰੇ ਸ਼ੋਸ਼ਲ ਮੀਡੀਆ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ ਮੈਂ ਉਹਨਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਹਨਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਾਰੀਕਾ ਬਿਲਕੁੱਲ ਵੀ ਸਹੀ ਨਹੀਂ ਹੈ ਮਿਤੀ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪ੍ਰੰਪਰਾਵਾਂ ਦੀ ਰੋਸ਼ਨੀ ਵਿੱਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖਿਲਾਫ ਗਿਣੇ ਮਿਥੇ ਤਰੀਕਿਆਂ ਦੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲ਼ਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ ਇਸ ਸਬੰਧ ਵਿੱਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਿਠਾਉਣ ਨੂੰ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀਂ ਹੈ ਜੇਕਰ ਕਿਸੇ ਤਖਤ ਸਾਹਿਬ ਦੇ ਕਿਸੇ ਵੀ ਜਥੇਦਾਰ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋਂ ਸੇਵਾ ਮੁਕਤ ਕਰਨਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਨਾ ਬੇਹਦ ਮੰਦਭਾਗਾ ਵਰਤਾਰਾ ਹੈ ਇੱਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਆਜਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।

Related Post

Leave a Reply

Your email address will not be published. Required fields are marked *