ਅਮਰੀਕਾ ਵੱਲੋਂ ਗੈਰ ਕਾਨੂੰਨੀ ਤੌਰ ਤੇ ਆਪਣੇ ਦੇਸ਼ ਵਿੱਚ ਦਾਖਲ ਹੋਣ ਵਾਲੇ 119 ਭਾਰਤੀਆਂ ਨੂੰ ਡਿਪੋਰਟ ਕਰਨ ਲਈ ਇੱਕ ਵਿਸ਼ੇਸ਼ ਅਮਰੀਕੀ ਹਵਾਈ ਜਹਾਜ ਕੱਲ 15 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਏਅਰਪੋਰਟ ਵਿਖੇ ਪੁੱਜੇਗਾ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਵਿੱਚ ਪੰਜਾਬ ਦੇ 67 ਸਮੇਤ ਹਰਿਆਣਾ, ਗੁਜਰਾਤ, ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਦੇ ਲੋਕ ਸ਼ਾਮਿਲ ਹਨ ਜਾਣਕਾਰੀ ਮੁਤਾਬਿਕ 16 ਤਾਰੀਕ ਨੂੰ ਵੀ ਇੱਕ ਹੋਰ ਅਮਰੀਕੀ ਜਹਾਜ ਤੇ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਅੰਮ੍ਰਿਤਸਰ ਪੁੱਜਣ ਦੀ ਸੰਭਾਵਨਾ ਬਣ ਰਹੀ ਹੈ।