ਐਸ. ਜੀ. ਪੀ. ਸੀ ਦੇ ਸਾਬਕਾ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਵੱਲੋ ਵੀ ਅਸਹਿਮਤੀ ਪ੍ਰਗਟਾਈ
ਗਿਆਨੀ ਰਘਬੀਰ ਸਿੰਘ ਨੂੰ 7 ਮਾਰਚ ਨੂੰ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰਨ ਸੇਵਾ ਮੁਕਤ ਕਰ ਦਿੱਤਾ ਗਿਆ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋ ਲਿਆ ਗਿਆ ਸੀ। ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਕਰਨ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਮੇਟੀ ਦੇ ਇਸ ਫੈਸਲੇ ਦੇ ਨਾਲ ਸਹਿਮਤੀ ਪ੍ਰਗਟਾਈ ਹੈ ਤੇ ਇਸ ਪਿੱਛੇ ਲੀਡਰਸ਼ਿਪ ਦੀ ਆਪਸੀ ਖਿੱਚੋਤਾਣ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਇਹਨਾਂ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋ, ਲਖਬੀਰ ਸਿੰਘ ਲੋਧੀ ਨੰਗਲ, ਜੋਤ ਸਿੰਘ ਸਮਰਾ, ਸਰਬਜੋਤ ਸਿੰਘ ਸਾਬੀ, ਰਮਨਦੀਪ ਸਿੰਘ ਸੰਧੂ ਅਤੇ ਸਿਮਰਨਜੀਤ ਸਿੰਘ ਢਿੱਲੋਂ ਸ਼ਾਮਿਲ ਹੈ। ਇਹਨਾਂ ਆਗੂਆਂ ਨੇ ਪ੍ਰੈਸ ਨੋਟ ਜਾਰੀ ਕਰਕੇ ਐਸਜੀਪੀਸੀ ਦੀ ਅੰਤ੍ਰਗ ਕਮੇਟੀ ਦੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹੋਏ ਇਸ ਨੂੰ ਗਲਤ ਕਰਾਰ ਦਿੱਤਾ ਹੈ।
ਐਸ. ਜੀ. ਪੀ. ਸੀ ਦੇ ਸਾਬਕਾ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਵੱਲੋ ਵੀ ਪਿਛਲੇ ਦਿਨੀ ਅੰਤ੍ਰਿੰਗ ਕਮੇਟੀ ਦੇ ਫੈਸਲਿਆਂ ਖਿਲ਼ਾਫ ਜਿਹਨਾਂ ਦੇ ਵਿੱਚ ਸਿੰਘ ਸਾਹਿਬਾਨ ਨੂੰ ਬਰਖਾਸਤ ਕੀਤਾ ਗਿਆ ਸੀ ਨਾਲ ਅਸਹਿਮਤੀ ਪ੍ਰਗਟਾਈ।


ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਅਕਾਲੀ ਦਲ ਹਰਿਆਣਾ ਦੇ ਕਈ ਆਗੂਆਂ ਨੇ ਅਸਤੀਫੇ ਦਿੱਤੇ ਹਨ ਇਸੇ ਤਰਾਂ ਪੰਜਾਬ ਵਿੱਚ ਵੀ ਅਕਾਲੀ ਦਲ ਚ ਅਸਤੀਫੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।