ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਇਜਲਾਸ ’ਚ ਸ਼ਾਮਿਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਨਹੀਂ ਹੋਵੇਗੀ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਵਲੋਂ ਸੰਸਦ ਦੇ ਇਜਲਾਸ ਵਿਚ ਸ਼ਾਮਿਲ ਹੋਣ ਸੰਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।