ਸ੍ਰੀ ਅਕਾਲ ਤਖਤ ਤੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹਨਾਂ ਨੂੰ ਸੇਵਾ ਸੰਭਾਲੀ ਨੂੰ ਅਜੇ ਕੁਝ ਦਿਨ ਹੀ ਹੋਏ ਹਨ ਅਤੇ ਇਹਨਾਂ ਦਿਨਾਂ ਵਿੱਚ ਹੀ ਦਸਵੇਂ ਪਾਤਸ਼ਾਹ ਵੱਲੋਂ ਬਖਸ਼ਿਆ ਕੌਮੀ ਤਿਉਹਾਰ ਹੋਲਾ ਮਹੱਲਾ ਸੀ। ਇਸ ਲਈ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਹੋਣ ਦੇ ਨਾਤੇ ਹੋਲੇ ਮਹੱਲੇ ਵਿੱਚ ਰੁਝੇ ਹੋਏ ਸਨ ਜਿਸ ਕਾਰਨ ਦੋ ਦਸੰਬਰ ਨੂੰ ਜੋ ਫੈਸਲੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਉਹਨਾਂ ਬਾਬਤ ਜਾਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਚੱਲ ਰਹੇ ਮਸਲੇ ਬਾਬਤ ਸਮੇਂ ਦੀ ਘਾਟ ਕਾਰਨ ਕੋਈ ਘੋਖ ਨਹੀਂ ਕਰ ਸਕੇ ਉਹਨਾਂ ਕਿਹਾ ਕਿ ਉਹਨਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਸੰਬੋਧਨ ਦੌਰਾਨ ਵੀ ਪੰਥਕ ਏਕਤਾ ਦਾ ਹੋਕਾ ਦਿੱਤਾ ਸੀ। ਕਿਉਂਕਿ ਇਹ ਸਮੇਂ ਦੀ ਲੋੜ ਹੈ ਤੇ ਸੱਚਮੁੱਚ ਖਾਲਸਾ ਪੰਥ ਦੀ ਭਾਵਨਾ ਵੀ ਹੈ ਉਹਨਾਂ ਕਿਹਾ ਕਿ ਪੰਥਕ ਏਕਤਾ ਸਬੰਧੀ ਹਾਂ ਪੱਖੀ ਹੁੰਗਾਰਾ ਭਰਦੇ ਹੋਏ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈੱਸ ਕਾਨਫਰੰਸ ਵਿੱਚ ਜੋ ਨੁਕਤੇ ਉਠਾਏ ਹਨ ਖਾਸ ਕਰਕੇ ਸਿੰਘ ਸਾਹਿਬਾਨ ਵਲੋਂ ਦੋ ਦਸੰਬਰ ਨੂੰ ਕੀਤੇ ਫੈਸਲਿਆਂ ਵਿੱਚ ਜੋ ਕੇਂਦਰੀ ਨੁਕਤਾ ਆਪਸੀ ਏਕਤਾ ਦਾ ਸੀ ਉਸ ਬਾਰੇ ਪਹਿਲ ਕੀਤੀ ਹੈ।
ਇਹ ਇੱਕ ਸ਼ੁਭ ਸੰਕੇਤ ਹੈ ਸਿੰਘ ਸਾਹਿਬ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਸਮੁੱਚੀ ਅਕਾਲੀ ਲੀਡਰਸ਼ਿਪ ਇਸ ਹੋਰ ਗੰਭੀਰ ਹੁੰਦੇ ਹੋਏ ਯਤਨ ਵੀ ਕਰਨਗੇ ਉਹਨਾਂ ਕਿਹਾ ਕਿ ਇਸ ਤਹਿਤ ਅੱਜ ਕਮੇਟੀ ਦੇ ਪੰਜ ਮੈਂਬਰਾਂ ਨੂੰ ਭੇਜੇ ਗਏ ਸੱਦੇ ਪੱਤਰ ਉਪਰੰਤ ਕਮੇਟੀ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਦੋ ਦਸੰਬਰ ਸਤ ਨੂੰ ਹੋਏ ਫੈਸਲਿਆਂ ਦੀ ਰੋਸ਼ਨੀ ਵਿੱਚ ਪੰਥਕ ਏਕਤਾ ਸਬੰਧੀ ਅੱਗੇ ਵਧਣ ਬਾਰੇ ਚਰਚਾ ਕੀਤੀ ਗਈ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹਨਾਂ ਦਾ ਇਹ ਮੰਨਣਾ ਹੈ ਕਿ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਸਨਮੁਖ ਇਹ ਜਰੂਰੀ ਹੈ ਕਿ ਅਸੀਂ ਆਪਣੀਆਂ ਸੰਸਥਾਵਾਂ ਦੀ ਰੱਖਿਆ ਅਤੇ ਚੁਣੌਤੀਆਂ ਦੇ ਟਾਕਰੇ ਲਈ ਇੱਕਜੁੱਟ ਹੋਈਏ ਇਹ ਏਕਤਾ ਸਮੂਹ ਪੰਥਕ ਧਿਰਾਂ ਵਿੱਚ ਹੀ ਹੋਣੀ ਚਾਹੀਦੀ ਹੈ ਉਹਨਾਂ ਕਿਹਾ ਕਿ ਸਮੂਹ ਕਮੇਟੀ ਮੈਂਬਰਾਂ ਵੱਲੋਂ ਪੰਥਕ ਏਕਤਾ ਲਈ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਬਾਰੇ ਸਾਰੀਆਂ ਹੀ ਤਰ੍ਹਾਂ ਨੂੰ ਨਾਲ ਲੈ ਕੇ ਪੰਥਕ ਏਕਤਾ ਦੇ ਮਾਹੌਲ ਨੂੰ ਸੁਖਾਵਾਂ ਬਣਾਉਣ ਲਈ ਅੱਗੇ ਵਧਿਆ ਜਾਵੇਗਾ।