Breaking
Mon. Apr 21st, 2025

ਮੀਟਿੰਗ ਤੋਂ ਵਾਪਸ ਪਰਤ ਰਹੇ ਡੱਲੇਵਾਲ ਅਤੇ ਪੰਧੇਰ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਸ਼ੰਭੂ ਅਤੇ ਖਨੌਰੀ ਬਾਰਡਰ ਖਾਲੀ ਕਰਵਾਉਣ ਲਈ ਵੱਡੀ ਗਿਣਤੀ ਪੁਲਿਸ ਫੋਰਸ, ਬੱਸਾਂ ਆ ਖੜੀਆਂ, ਵਾਟਰ ਕੈਨਨ

ਮੋਹਾਲੀ 19 ਮਾਰਚ 2025- ਮੋਹਾਲੀ ‘ਚ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਮੇਤ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਜਿਵੇਂ ਹੀ ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਮੋਰਚੇ ਨੂੰ ਜਾ ਰਹੇ ਸਨ ਇਸ ਦੌਰਾਨ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਕਿ ਜਿੰਨੇ ਵੀ ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਵਿੱਚ ਹਿੱਸਾ ਲਿਆ ਉਹਨਾਂ ਨੂੰ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਸ ਤੋਂ ਬਾਅਦ ਹੀ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਵੱਡੀ ਹਿੱਲ਼ਜੁਲ ਸ਼ੁਰੂ ਹੋ ਗਈ। ਦੋਵੇਂ ਥਾਵਾਂ ਉਪਰ ਲੱਗੇ ਕਿਸਾਨ ਮੋਰਚਿਆਂ ਉਪਰ ਵੱਡੀ ਗਿਣਤੀ ਪੁਲਿਸ ਪਹੁੰਚ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਡੇ ਐਕਸ਼ਨ ਦੀ ਤਿਆਰੀ ਵਿੱਚ ਹੈ।

ਖਨੌਰੀ ਬਾਰਡਰ ਨੇੜੇ 3-4 ਜ਼ਿਲ੍ਹਿਆਂ ਦੀ ਪੁਲਿਸ ਇਕੱਠੀ ਹੋਈ ਹੈ। ਪੁਲਿਸ ਦੀਆਂ ਆਪਣੀਆਂ ਗੱਡੀਆਂ ਹੋਣ ਦੇ ਬਾਵਜੂਦ ਪੁਲਿਸ ਨੇ ਪੀ. ਆਰ. ਟੀ. ਸੀ ਦੀਆਂ 40 ਬੱਸਾਂ ਬੁੱਕ ਕਰਵਾਈਆਂ ਹਨ। ਦੁਕਾਨਾਂ ਤੇ ਢਾਬਿਆਂ ਉੱਪਰ ਵੱਡੀ ਗਿਣਤੀ ਵਿੱਚ ਪੁਲਿਸ ਇਕੱਠੀ ਹੋ ਰਹੀ ਹੈ। ਖੇਤਾਂ ਵਿੱਚ 40 ਦੇ ਲਗਪਗ ਸਰਕਾਰੀ ਤੇ ਪ੍ਰਾਈਵੇਟ ਬੱਸਾਂ, ਐਂਬੂਲੈਂਸ , ਵਾਟਰ ਕੈਨਨ ਟੈਂਕ ਸਭ ਤਿਆਰ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਅੱਜ ਰਾਤ ਧਰਨੇ ਚੁਕਾ ਸਕਦੀ ਹੈ। ਕਿਸਾਨ ਲੀਡਰਾਂ ਨੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਮੋਰਚਿਆਂ ਵਿੱਚ ਪਹੁੰਚਣ ਲਈ ਕਿਹਾ ਹੈ।

Related Post

Leave a Reply

Your email address will not be published. Required fields are marked *